ਸ਼ਰਾਬ ਪੀਣ ਤੋਂ ਰੋਕਣ ’ਤੇ ਪੁੱਤ ਵੱਲੋਂ ਪਿਓ ਦਾ ਕਤਲ
ਇੱਥੋਂ ਦੇ ਪਿੰਡ ਰਾਜਗੜ੍ਹ ਦੇ 41 ਸਾਲਾ ਨੌਜਵਾਨ ਨੇ ਕਥਿਤ ਤੌਰ ’ਤੇ ਸ਼ੁੱਕਰਵਾਰ ਰਾਤ ਨੂੰ ਆਪਣੇ ਦੇ ਪਿਤਾ ਦੇ ਸਿਰ ’ਤੇ ਇੱਟ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਬੂਟਾ ਸਿੰਘ (70) ਨੂੰ ਆਪਣੇ ਪੁੱਤਰ ਅਵਤਾਰ ਸਿੰਘ ਨੂੰ ਸ਼ਰਾਬ ਪੀਣ ਤੋਂ...
Advertisement
ਇੱਥੋਂ ਦੇ ਪਿੰਡ ਰਾਜਗੜ੍ਹ ਦੇ 41 ਸਾਲਾ ਨੌਜਵਾਨ ਨੇ ਕਥਿਤ ਤੌਰ ’ਤੇ ਸ਼ੁੱਕਰਵਾਰ ਰਾਤ ਨੂੰ ਆਪਣੇ ਦੇ ਪਿਤਾ ਦੇ ਸਿਰ ’ਤੇ ਇੱਟ ਮਾਰ ਕੇ ਕਤਲ ਕਰ ਦਿੱਤਾ।
ਮ੍ਰਿਤਕ ਬੂਟਾ ਸਿੰਘ (70) ਨੂੰ ਆਪਣੇ ਪੁੱਤਰ ਅਵਤਾਰ ਸਿੰਘ ਨੂੰ ਸ਼ਰਾਬ ਪੀਣ ਤੋਂ ਰੋਕਣ ਦੀ ਕੀਮਤ ਆਪਣੀ ਜਾਨ ਗਵਾ ਕੇ ਚੁਕਾਉਣੀ ਪਈ। ਸ਼ਰਾਬ ਦੇ ਨਸ਼ੇ ਵਿੱਚ ਧੁੱਤ ਪੁੱਤਰ ਨੇ ਕਥਿਤ ਤੌਰ ’ਤੇ ਆਪਣੇ ਪਿਤਾ ਦੇ ਸਿਰ 'ਤੇ ਇੱਟ ਮਾਰੀ।
Advertisement
ਮੁਲਜ਼ਮ ਲੁਧਿਆਣਾ ਵਿਖੇ ਇੱਕ ਨਿੱਜੀ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਹੈ, ਜਦੋਂ ਕਿ ਮ੍ਰਿਤਕ ਦਿਹਾੜੀਦਾਰ ਮਜ਼ਦੂਰ ਸੀ। ਸੂਤਰਾਂ ਅਨੁਸਾਰ ਪੁਲੀਸ ਨੇ ਅਵਤਾਰ ਸਿੰਘ ਨੂੰ ਨਸ਼ੇ ਦੀ ਹਾਲਤ ਵਿੱਚ ਹਿਰਾਸਤ ਵਿੱਚ ਲਿਆ ਸੀ। ਹਾਲਾਂਕਿ ਇਸ ਸਬੰਧੀ ਅਧਿਕਾਰਤ ਪੁਸ਼ਟੀ ਕੀਤੀ ਜਾਣੀ ਹਾਲੇ ਬਾਕੀ ਹੈ।
Advertisement
