ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਰਾਲੀ ਸਾੜੇ ਬਿਨਾਂ ਕਣਕ ਦੀ ਬਿਜਾਈ

ਅਧਿਕਾਰੀਆਂ ਨੇ ਕਿਸਾਨਾਂ ਨੂੰ ਨਾਡ਼ ਨਾ ਸਾਡ਼ਨ ਦੀ ਅਪੀਲ ਕੀਤੀ
ਕਣਕ ਦੀ ਬਿਜਾਈ ਕਰਾਉਂਦੇ ਹੋਏ ਖੇਤੀ ਅਧਿਕਾਰੀ।
Advertisement

ਖੇਤੀਬਾੜੀ ਅਫਸਰ ਸਮਰਾਲਾ ਡਾ. ਗੌਰਵ ਧੀਰ ਦੀ ਅਗਵਾਈ ਹੇਠ ਫ਼ਸਲੀ ਰਹਿੰਦ-ਖੂੰਹਦ ਨਾ ਸਾੜਨ ਲਈ ਚਲਾਈ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਝੋਨੇ ਦੀ ਪਰਾਲੀ ਨੂੰ ਬਿਨਾ ਅੱਗ ਲਗਾਏ ਆਲੂ ਅਤੇ ਕਣਕ ਦੀ ਬਿਜਾਈ ਕਾਰਵਾਈ ਜਾ ਰਹੀ ਹੈ। ਇਸੇ ਲੜੀ ਤਹਿਤ ਪਿੰਡ ਚਹਿਲਾਂ ਦੇ ਅਗਾਂਹਵਧੂ ਕਿਸਾਨ ਭਰਾ ਰੁਪਿੰਦਰ ਸਿੰਘ ਅਤੇ ਜਸਵੀਰ ਸਿੰਘ ਵੱਲੋਂ ਇਸ ਤਕਨੀਕ ਨੂੰ ਅਪਣਾਇਆ ਗਿਆ। ਕਿਸਾਨ ਨੇ ਦੱਸਿਆ ਕਿ ਝੋਨੇ ਦੀ ਕਟਾਈ ਮਗਰੋਂ ਸੁਪਰ ਸੀਡਰ ਨਾਲ ਪਹਿਲੀ ਗਿੱਲ ਵਿੱਚ ਹੀ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ ਜਿੱਥੇ ਇਸ ਨਾਲ ਸਮੇਂ ਦੀ ਬੱਚਤ ਹੁੰਦੀ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ। ਪਰਾਲੀ ਵਾਲੇ ਖੇਤ ਨੂੰ ਅੱਗ ਲਾਉਣ ਨਾਲ ਨਾਈਟਰੋਜਨ, ਫਾਸਫੋਰਸ, ਸਲਫਰ, ਪੋਟਾਸ਼ ਅਤੇ ਜੈਵਿਕ ਖਾਦ ਵਰਗੇ ਜ਼ਰੂਰੀ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਫਿਰ ਸਾਨੂੰ ਕੈਮੀਕਲ ਖਾਦ ਦੀ ਵਰਤੋਂ ਕਰਨੀ ਪੈਂਦੀ ਹੈ ਜਿਸ ਨਾਲ ਖੇਤੀ ਖਰਚੇ ਵੱਧ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਪਰਾਲੀ ਜ਼ਮੀਨ ਲਈ ਖੁਰਾਕੀ ਤੱਤਾਂ ਦਾ ਕੁਦਰਤੀ ਸੋਮਾ ਹੈ, ਜਿਸ ਨੂੰ ਸਾੜਨ ਦੇ ਨਾਲ ਵਾਤਾਵਰਨ ਦੇ ਪ੍ਰਦੂਸ਼ਣ ਦੇ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਖਤਮ ਹੁੰਦੀ ਹੈ। ਇਸ ਨਾਲ ਪਰਾਲੀ ਜ਼ਮੀਨ ’ਤੇ ਹੋਣ ਕਰਕੇ ਗੁੱਲੀ ਡੰਡੇ ਦੀ ਸਮੱਸਿਆ ਨਾ ਮਾਤਰ ਹੁੰਦੀ ਹੈ।

ਇਸ ਤਕਨੀਕ ਦੀ ਵਰਤੋਂ ਨਾਲ ਜਿੱਥੇ ਸਮੇਂ ਦੀ ਬੱਚਤ ਹੁੰਦੀ ਹੈ, ਓਥੇ ਹੀ ਬਿਜਾਈ ਵੀ ਘੱਟ ਖਰਚੇ ਵਿੱਚ ਹੁੰਦੀ ਹੈ। ਇਸ ਮਸ਼ੀਨ ਦਾ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਅਤੇ ਮਿੱਟੀ ਦੀ ਸਿਹਤ ਸੁਧਾਰਨ ਵਿੱਚ ਵੀ ਵੱਡਾ ਯੋਗਦਾਨ ਹੈ। ਵਿਭਾਗ ਵੱਲੋਂ ਆਏ ਖੇਤੀ ਵਿਗਿਆਨੀਆਂ ਨੇ ਇਸ ਕਦਮ ਦਾ ਸਵਾਗਤ ਕੀਤਾ ਹੈ ਅਤੇ ਹੋਰ ਕਿਸਾਨਾਂ ਨੂੰ ਵੀ ਇਹ ਤਕਨੀਕ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਏ ਡੀ ਓ ਹਿਮਾਂਸ਼ੂ ਅਗਰਵਾਲ, ਏ ਡੀ ਓ ਡਾ. ਅਮਨਦੀਪ ਕੌਰ, ਖੇਤੀਬਾੜੀ ਸਬ-ਇੰਸਪੈਕਟਰ ਚਮਕੌਰ ਸਿੰਘ ਅਤੇ ਪਰਗਟ ਸਿੰਘ ਮੌਜੂਦ ਸਨ।

Advertisement

 

Advertisement
Show comments