ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 12 ਅਕਤੂਬਰ
ਜ਼ਿਲ੍ਹੇ ਲੁਧਿਆਣਾ ਵਿੱਚ ਅੱਜ ਡਾ. ਐੱਸਪੀ ਸਿੰਘ ਨੇ ਬਤੌਰ ਸਿਵਲ ਸਰਜਨ ਆਪਣਾ ਅਹੁਦਾ ਸੰਭਾਲ ਲਿਆ ਹੈ। ਇਨ੍ਹਾਂ ਤੋਂ ਪਹਿਲਾਂ ਡਾ. ਕਿਰਨ ਆਹਲੂਵਾਲੀਆ ਦੇ 30 ਸਤੰਬਰ ਨੂੰ ਸੇਵਾਮੁਕਤ ਹੋਣ ਮਗਰੋਂ ਸਿਵਲ ਸਰਜਨ ਦਾ ਅਹੁਦਾ ਖਾਲੀ ਪਿਆ ਸੀ ਅਤੇ ਡਾ. ਵਿਵੇਕ ਕਟਾਰੀਆ ਵੱਲੋਂ ਬਤੌਰ ਕਾਰਜਕਾਰੀ ਸਿਵਲ ਸਰਜਨ ਦੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਸਨ, ਜੋ ਦਫ਼ਤਰ ਵਿੱਚ ਸਹਾਇਕ ਸਿਵਲ ਸਰਜਨ ਹਨ। ਡਾ. ਐੱਸਪੀ ਸਿੰਘ ਨੇ ਅਹੁਦਾ ਸੰਭਾਲਣ ਤੋਂ ਬਾਅਦ ਦੱਸਿਆ ਕਿ ਸਾਰੇ ਪ੍ਰੋਗਰਾਮਾਂ ਦੇ ਨਿਰਧਾਰਿਤ ਟੀਚੇ ਪ੍ਰਾਪਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।