ਦਿ ਜੰਡੀ ਬਹੁਮੰਤਵੀ ਸਹਿਕਾਰੀ ਸਭਾ ਨੂੰ ਸਹਿਕਾਰਤਾ ਖੇਤਰ ਵਿੱਚ ਸ਼ਾਨਦਾਰ ਅਤੇ ਮਿਸਾਲੀ ਸੇਵਾਵਾਂ ਨਿਭਾਉਣ ਬਦਲੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਹੈ। ਲੁਧਿਆਣਾ ਵਿੱਚ ਕਰਵਾਏ ਸਹਿਕਾਰਤਾ ਹਫ਼ਤਾ ਸਮਾਗਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਸਾਇਟੀ ਨੂੰ ਇਹ ਵੱਕਾਰੀ ਸਨਮਾਨ ਦਿੱਤਾ ਗਿਆ। ਇਹ ਐਵਾਰਡ ਸਭਾ ਨੂੰ ਸਬ-ਡਿਵੀਜ਼ਨ ਵਿੱਚ ਸਭ ਤੋਂ ਬਿਹਤਰ ਅਤੇ ਉੱਤਮ ਕਾਰਗੁਜ਼ਾਰੀ ਦੇ ਸਿਰ ’ਤੇ ਹਾਸਲ ਹੋਇਆ ਹੈ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਤਜੇਸ਼ਵਰ ਸਿੰਘ ਵੱਲੋਂ ਸੁਸਾਇਟੀ ਨੂੰ ‘ਐਵਾਰਡ ਆਫ ਆਨਰ’ ਦਿੱਤਾ ਗਿਆ। ਸਭਾ ਵੱਲੋਂ ਇਹ ਸਨਮਾਨ ਸਕੱਤਰ ਹਰਜਿੰਦਰ ਸਿੰਘ ਗਰੇਵਾਲ ਅਤੇ ਸੇਲਜ਼ਮੈਨ ਮਨਜੋਤ ਸਿੰਘ ਨੇ ਪ੍ਰਾਪਤ ਕੀਤਾ। ਸੁਸਾਇਟੀ ਦੇ ਪ੍ਰਧਾਨ ਅਜਮੇਰ ਸਿੰਘ, ਪ੍ਰਬੰਧਕ ਕਮੇਟੀ ਅਤੇ ਸਮੂਹ ਮੈਂਬਰਾਂ ਨੇ ਇਸ ਸਨਮਾਨ ਨੂੰ ਸੰਸਥਾ ਨਾਲ ਜੁੜੇ ਹਰ ਮੈਂਬਰ, ਕਰਮਚਾਰੀ ਅਤੇ ਸ਼ੁਭਚਿੰਤਕ ਦੀ ਸਾਂਝੀ ਮਿਹਨਤ ਦਾ ਨਤੀਜਾ ਦੱਸਿਆ। ਉਨ੍ਹਾਂ ਕਿਹਾ ਕਿ ਇਹ ਮਾਣ ਭਵਿੱਖ ਵਿੱਚ ਹੋਰ ਵਧੀਆ, ਪਾਰਦਰਸ਼ੀ ਅਤੇ ਇਮਾਨਦਾਰੀ ਨਾਲ ਸੇਵਾਵਾਂ ਦੇਣ ਲਈ ਪ੍ਰੇਰਨਾ ਦਾ ਸਰੋਤ ਬਣੇਗਾ। ਇਸ ਮੌਕੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਜਤਿੰਦਰਪਾਲ ਸਿੰਘ, ਖੇਤੀਬਾੜੀ ਅਫ਼ਸਰ ਗੁਰਮੁਖ ਸਿੰਘ, ਸਹਾਇਕ ਰਜਿਸਟਰਾਰ ਕਮਲਜੀਤ ਸਿੰਘ, ਇੰਸਪੈਕਟਰ ਮਨਦੀਪ ਸਿੰਘ ਲੀਲਾਂ, ਮਨਕੀਰਤ ਕੌਰ, ਦਵਿੰਦਰਜੀਤ ਕੌਰ, ਜਸਕੀਰਤ ਸਿੰਘ ਸੇਖੋਂ, ਰਵੀ ਸਾਹਿਲ ਗਰਗ, ਡਾ. ਅੰਕੁਰ ਸ਼ਰਮਾ, ਰੀਜਨਲ ਮੈਨੇਜਰ ਇਫਕੋ ਮੋਹਨਸਰੂਪ, ਫੀਲਡ ਅਫ਼ਸਰ ਚਰਨਪ੍ਰੀਤ ਸਿੰਘ ਗਿੱਲ ਅਤੇ ਮਨਜੀਤ ਸਿੰਘ ਹਾਜ਼ਰ ਸਨ। ਸਹਿਕਾਰੀ ਸਭਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਮੀਤ ਪ੍ਰਧਾਨ ਦਵਿੰਦਰ ਕੌਰ, ਕਮੇਟੀ ਮੈਂਬਰ ਨੇ ਮੁਬਾਰਕਬਾਦ ਦਿੱਤੀ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×
