ਭਾਸ਼ਣ ਅਤੇ ਕਵਿਤਾ ਮੁਕਾਬਲੇ ਕਰਵਾਏ
ਇਥੋਂ ਦੇ ਏ ਐੱਸ ਸੀਨੀਅਰ ਸੈਕੰਡਰੀ ਸਕੂਲ ਵਿੱਚ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵਿਤਾ, ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿੱਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰਿੰਸੀਪਲ ਇੰਦਰਜੀਤ ਕੌਰ ਨੇ...
Advertisement
ਇਥੋਂ ਦੇ ਏ ਐੱਸ ਸੀਨੀਅਰ ਸੈਕੰਡਰੀ ਸਕੂਲ ਵਿੱਚ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵਿਤਾ, ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿੱਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰਿੰਸੀਪਲ ਇੰਦਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਇਹ ਪਵਿੱਤਰ ਮੌਕਾ ਗੁਰੂ ਜੀ ਦੇ ਧਰਮ ਦੀ ਰਾਖੀ ਅਤੇ ਮਨੁੱਖੀ ਹੱਕਾਂ ਲਈ ਦਿੱਤੇ ਗਏ ਬਲਿਦਾਨ ਨੂੰ ਯਾਦ ਕਰਨ ਦਾ ਪ੍ਰਤੀਕ ਹੈ। ਅਧਿਆਪਕ ਭੀਮ ਸੈਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਫਲਸਫ਼ੇ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਹੌਂਸਲਾ-ਅਫ਼ਜ਼ਾਈ ਕੀਤੀ ਅਤੇ ਹੋਰ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਭੁਪਿੰਦਰ ਸਿੰਘ ਨੇ ਬਾਖੂਬੀ ਨਿਭਾਈ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਜੀਵ ਧਮੀਜਾ, ਰਾਜੇਸ਼ ਡਾਲੀ, ਐਡਵੋਕੇਟ ਨਵੀਨ ਥੰਮਨ, ਜਤਿੰਦਰ ਦੇਵਗਨ, ਮੋਹਿਤ ਗੋਇਲ ਨੇ ਸੰਦੇਸ਼ ਰਾਹੀਂ ਗੁਰੂ ਜੀ ਦੀ ਲਾਸਾਨੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖਣ ਲਈ ਪ੍ਰੇਰਿਤ ਕੀਤਾ।
Advertisement
Advertisement
