ਭਾਸ਼ਣ ਮੁਕਾਬਲਾ: ਸਪਰਿੰਗ ਡੇਲ ਸਕੂਲ ਦਾ ਓਵਰਆਲ ਟਰਾਫੀ ’ਤੇ ਕਬਜ਼ਾ
ਸਪਰਿੰਗ ਡੇਲ ਪਬਲਿਕ ਸਕੂਲ ਦੀਆਂ ਕੁੜੀਆਂ ਨੇ ਸਰਦਾਰ ਹਰਜੀਤ ਸਿੰਘ ਮੈਮੋਰੀਅਲ ਭਾਸ਼ਣ ਮੁਕਾਬਲੇ ਵਿੱਚ ਵਧੀਆ ਪ੍ਰਦਰਸ਼ਨ ਕਰਦਿਆਂ ਓਵਰਆਲ ਟਰਾਫੀ ’ਤੇ ਆਪਣਾ ਕਬਜ਼ਾ ਕੀਤਾ। ਸਕੂਲ ਦੀਆਂ ਵਿਦਿਆਰਥਣਾਂ ਗੁਰਲੀਨ ਕੌਰ ਅਤੇ ਇਪਸ਼ਿਤਾ ਨੇ ਆਪਣੇ ਜ਼ੋਰਦਾਰ ਭਾਸ਼ਣ ਸਦਕਾ ਪਹਿਲਾ ਅਤੇ ਕੰਸੋਲੇਸ਼ਨ ਪ੍ਰਾਈਜ਼ ਜਿੱਤ ਕੇ ਓਵਰਆਲ ਟਰਾਫੀ ’ਤੇ ਆਪਣਾ ਕਬਜ਼ਾ ਕੀਤਾ। ਇਹ ਮੁਕਾਬਲਾ ਜੀਜੀਐੱਨ ਸਕੂਲ ਰੋਜ਼ਗਾਰਡਨ ਵਿੱਚ ਕਰਵਾਇਆ ਗਿਆ। ਇਸ ਮੁਕਾਬਲੇ ਨੂੰ ਦੋ ਭਾਗਾਂ-ਪੰਜਾਬੀ ਅਤੇ ਅੰਗਰੇਜ਼ੀ ਵਿੱਚ ਵੰਡਿਆ ਗਿਆ ਸੀ। ਪੰਜਾਬੀ ਭਾਸ਼ਣ ਮੁਕਾਬਲੇ ਵਿੱਚ ਸਪਰਿੰਗ ਡੇਲ ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਪਹਿਲਾਂ ਇਨਾਮ ਜਿੱਤਿਆ ਅਤੇ ਅੰਗਰੇਜ਼ੀ ਭਾਸ਼ਣ ਮੁਕਾਬਲੇ ਵਿੱਚ ਇਪਸ਼ਿਤਾ ਨੇ ਕੰਸੋਲੇਸ਼ਨ ਪ੍ਰਾਈਜ਼ ਜਿੱਤਿਆ। ਇਸ ਮੁਕਾਬਲੇ ਵਿੱਚ 41 ਸਕਲਾਂ ਦੀਆਂ ਟੀਮਾਂ ਨੇ ਭਾਗ ਲਿਆ ਸੀ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਦੋਵੇਂ ਹੀ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ ’ਤੇ ਵਧਾਈ ਦਿੱਤੀ। ਸਕੂਲ ਦੇ ਡਾਇਰੈਕਟਰਾਂ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਦੋਵਾਂ ਵਿਦਿਆਰਥਣਾਂ ਦੀ ਪੇਸ਼ਕਾਰੀ ਦੀ ਸ਼ਲਾਘਾ ਕੀਤੀ ਅਤੇ ਭਵਿੱਖ ’ਚ ਵੀ ਅਜਿਹੀਆਂ ਜਿੱਤਾਂ ਦਰਜ ਕਰਨ ਲਈ ਪ੍ਰੇਰਿਤ ਕੀਤਾ।