ਕਾਲਜ ’ਚ ਕਰੀਅਰ ਗਾਈਡੈਂਸ ਬਾਰੇ ਭਾਸ਼ਣ
ਅੱਜ ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿੱਚ ਕਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਬਿਊਰੋ ਵੱਲੋਂ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਦੇ ਸਹਿਯੋਗ ਨਾਲ ‘ਬੈਂਕਿੰਗ ਖੇਤਰ ਵਿੱਚ ਕਰੀਅਰ ਦੇ ਮੌਕੇ’ ਵਿਸ਼ੇ ’ਤੇ ਭਾਸ਼ਣ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਹਰਸ਼...
ਅੱਜ ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿੱਚ ਕਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਬਿਊਰੋ ਵੱਲੋਂ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਦੇ ਸਹਿਯੋਗ ਨਾਲ ‘ਬੈਂਕਿੰਗ ਖੇਤਰ ਵਿੱਚ ਕਰੀਅਰ ਦੇ ਮੌਕੇ’ ਵਿਸ਼ੇ ’ਤੇ ਭਾਸ਼ਣ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਹਰਸ਼ ਮਹਿਤਾ ਮੈਨੇਜਰ ਸਟੇਟ ਬੈਂਕ ਆਫ਼ ਇੰਡੀਆ ਲੁਧਿਆਣਾ ਨੇ ਵਿਦਿਆਰਥੀਆਂ ਨਾਲ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਤੇ ਵੱਖ-ਵੱਖ ਜਨਤਕ ਤੇ ਨਿੱਜੀ ਖੇਤਰ ਦੇ ਬੈਕਾਂ ਵਿੱਚ ਉਪਲੱਬਧ ਨੌਕਰੀ ਦੇ ਮੌਕਿਆਂ ਬਾਰੇ ਚਰਚਾ ਕੀਤੀ। ਪ੍ਰਿੰਸੀਪਲ ਡਾ. ਸਰਵਦੀਪ ਕੌਰ ਬਰਾੜ ਅਤੇ ਪ੍ਰੋ. ਸੰਦੀਪ ਸਿੰਘ ਹੁੰਦਲ ਨੇ ਮਹਿਮਾਨਾਂ ਦਾ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਨੇ ਪ੍ਰੋ. ਸੰਦੀਪ ਸਿੰਘ ਹੁੰਦਲ ਨੇ ਬਾਖੂਬੀ ਨਿਭਾਈ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਅਤੇ ਰੁਪਿੰਦਰ ਕੌਰ ਨੇ ਕਾਲਜ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰੋ. ਜਗਰੂਪ ਸਿੰਘ, ਪ੍ਰੋ. ਰਣਜੀਤ ਕੌਰ, ਪ੍ਰੋ. ਅਮਨਦੀਪ ਕੌਰ ਚੀਮਾ, ਗੁਰਜਿੰਦਰ ਕੌਰ, ਦੀਪਾਲੀ ਅਰੋੜਾ, ਡਾ. ਗੁਰਪ੍ਰੀਤ ਸਿੰਘ, ਅਮਨਦੀਪ ਕੌਰ, ਪ੍ਰੋ. ਹਿਨਾ, ਕੋਮਲਪ੍ਰੀਤ ਕੌਰ ਆਦਿ ਹਾਜ਼ਰ ਸਨ।

