DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਤੇਜ਼ ਰਫ਼ਤਾਰ ਕਾਰ ਟਰਾਂਸਫਾਰਮਰ ਤੇ ਖੰਭਿਆਂ ਵਿੱਚ ਮਾਰੀ

ਕਈ ਘੰਟੇ ਇਲਾਕੇ ਦੀ ਬਿਜਲੀ ਸਪਲਾਈ ਰਹੀ ਠੱਪ

  • fb
  • twitter
  • whatsapp
  • whatsapp
featured-img featured-img
ਖੰਭੇ ’ਚ ਟਕਰਾਉਣ ਮਗਰੋਂ ਨੁਕਸਾਨੀ ਗਈ ਕਾਰ। -ਫੋਟੋ: ਹਿਮਾਂਸ਼ੂ
Advertisement

ਸ਼ਹਿਰ ਦੇ ਪੌਸ਼ ਇਲਾਕੇ ਮਾਡਲ ਟਾਊਨ ਦੇ ਪ੍ਰੀਤਮ ਨਗਰ ਵਿੱਚ ਅੱਜ ਇੱਕ ਤੇਜ਼ ਰਫ਼ਤਾਰ ਕਾਰ ਨੇ ਕਾਫ਼ੀ ਨੁਕਸਾਨ ਕਰ ਦਿੱਤਾ। ਬੇਕਾਬੂ ਹੋਈ ਕਾਰ ਦੇ ਚਾਲਕ ਨੇ ਪਹਿਲਾਂ ਬਿਜਲੀ ਦੇ ਟਰਾਂਸਫਾਰਮਰ ਵਾਲੇ ਖੰਭੇ ਨੂੰ ਟੱਕਰ ਮਾਰੀ ਅਤੇ ਫਿਰ ਕਰੀਬ 100 ਮੀਟਰ ਅੱਗੇ ਜਾ ਕੇ ਦੋ ਹੋਰ ਖੰਭਿਆਂ ਵੀ ਭੰਨ੍ਹ ਦਿੱਤੇ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬਿਜਲੀ ਦੇ ਖੰਭੇ ਟੇਢੇ ਹੋ ਗਏ ਅਤੇ ਪੂਰੇ ਇਲਾਕੇ ਦੀ ਬਿਜਲੀ ਸਪਲਾਈ ਠੱਪ ਹੋ ਗਈ।

ਚਸ਼ਮਦੀਦਾਂ ਮੁਤਾਬਕ ਕਾਰ ਕਾਫ਼ੀ ਤੇਜ਼ ਰਫ਼ਤਾਰ ਵਿੱਚ ਸੀ ਅਤੇ ਡਰਾਈਵਰ ਉਸ ਤੋਂ ਕੰਟਰੋਲ ਗਵਾ ਬੈਠਿਆ। ਹਾਦਸੇ ਦੌਰਾਨ ਘਰ ਦੇ ਬਾਹਰ ਖੜ੍ਹੀ ਇੱਕ ਮਰਸਡੀਜ਼ ਕਾਰ ਵੀ ਉਸ ਦੀ ਲਪੇਟ ਵਿੱਚ ਆ ਗਈ, ਜਿਸ ਕਾਰਨ ਉਸ ਦਾ ਭਾਰੀ ਨੁਕਸਾਨ ਹੋਇਆ ਹੈ। ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਮਰਸਡੀਜ਼ ਦੇ ਮਾਲਕ ਅਰਸ਼ਦੀਪ ਨੇ ਦੱਸਿਆ ਕਿ ਹਾਦਸੇ ਦੇ ਸਮੇਂ ਉਹ ਘਰ ਦੇ ਅੰਦਰ ਸਨ। ਉਨ੍ਹਾਂ ਨੇ ਬਾਹਰ ਆ ਕੇ ਦੇਖਿਆ ਤਾਂ ਕਾਰ ਖੰਭਿਆਂ ਵਿੱਚ ਫਸੀ ਹੋਈ ਸੀ ਅਤੇ ਉਨ੍ਹਾਂ ਦੀ ਗੱਡੀ ਵੀ ਨੁਕਸਾਨੀ ਜਾ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਕਾਰ ਵਿੱਚ ਦੋ ਕੁੜੀਆਂ ਤੇ ਇੱਕ ਮੁੰਡਾ ਸਵਾਰ ਸਨ ਅਤੇ ਗੱਡੀ ਕੁੜੀ ਚਲਾ ਰਹੀ ਸੀ। ਹਾਦਸੇ ਤੋਂ ਬਾਅਦ ਭੀੜ ਇਕੱਠੀ ਹੁੰਦੀ ਦੇਖ ਤਿੰਨੇ ਮੌਕੇ ਤੋਂ ਫਰਾਰ ਹੋ ਗਏ। ਬਿਜਲੀ ਵਿਭਾਗ ਅਤੇ ਪੁਲੀਸ ਮੌਕੇ ’ਤੇ ਪਹੁੰਚੀ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਿੱਚ ਕਾਫ਼ੀ ਨੁਕਸਾਨ ਹੋਇਆ ਹੈ ਅਤੇ ਕਈ ਘੰਟੇ ਤੱਕ ਏਰੀਆ ਦੇ ਬਿਜਲੀ ਸਪਲਾਈ ਬੰਦ ਰਹੀ। ਪੁਲੀਸ ਨੇ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਰ ਵਿੱਚੋਂ ਦੋ ਮੋਬਾਈਲ ਫ਼ੋਨ ਅਤੇ ਇੱਕ ਪਰਸ ਬਰਾਮਦ ਹੋਇਆ ਹੈ। ਪੁਲੀਸ ਆਸ-ਪਾਸ ਦੇ ਸੀ ਸੀ ਟੀ ਵੀ ਫੁਟੇਜ ਖੰਗਾਲ ਰਹੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ।

Advertisement

Advertisement
Advertisement
×