ਮਾਸਟਰ ਤਾਰਾ ਸਿੰਘ ਕਾਲਜ ਵਿੱਚ ਖੇਡ ਦਿਵਸ ਮਨਾਇਆ
ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਲੁਧਿਆਣਾ ਵਿਖੇ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਨੂੰ ਸਮਰਪਿਤ ਖੇਡ ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਅਵਸਰ ਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ...
Advertisement
ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਲੁਧਿਆਣਾ ਵਿਖੇ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਨੂੰ ਸਮਰਪਿਤ ਖੇਡ ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਅਵਸਰ ਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਕਵਲਜੀਤ ਕੌਰ ਤੇ ਡਾ. ਮੋਨਿਕਾ ਸ਼ਾਰਦਾ ਨੇ ਮੇਜਰ ਧਿਆਨ ਚੰਦ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੰਦਿਆਂ ਖੇਡਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰਰਿਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਨੇ ਵਿਭਾਗ ਦੇ ਅਧਿਆਪਕਾਂ ਦੀ ਸ਼ਲਾਘਾ ਕੀਤੀ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰਾਂ ਨੇ ਵੀ ਵਿਦਿਆਰਥਣਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
Advertisement
Advertisement
×