ਖੇਤਰੀ ਪ੍ਰਤੀਨਿਧ
ਲੁਧਿਆਣਾ, 21 ਸਤੰਬਰ
ਸਪਰਿੰਗ ਡੇਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 29ਵੀਂ ਜ਼ਿਲ੍ਹਾ ਪੱਧਰੀ ‘ਵੀਰ ਕੋਨ ਡੋ ਮਾਰਸ਼ਲ ਆਰਟਸ ਚੈਂਪੀਅਨਸ਼ਿਪ’ ਵਿੱਚ ਛੇ ਤਗ਼ਮੇ ਜਿੱਤੇ। ਇਹ ਮੁਕਾਬਲਾ ਅੰਡਰ-12 ਅਤੇ ਅੰਡਰ-17 ਉਮਰ ਵਰਗ ਵਿੱਚ ਕਰਵਾਇਆ ਗਿਆ। ਅੰਡਰ-12 ਵਿੱਚ ਸਕੂਲ ਦੇ ਅਦਿੱਤਿਆ ਮਹਾਤਰਾ ਨੇ ਸੋਨੇ ਦਾ ਤਗ਼ਮਾ ਅਤੇ ਚੈਲੰਜ ਕੱਪ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸ ਤੋਂ ਇਲਾਵਾ ਅੰਡਰ-17 ਉਮਰ ਵਰਗ ਵਿੱਚ ਸਕੂਲ ਦੇ ਵਿਦਿਆਰਥੀ ਗੌਰਵ ਸ਼ਰਮਾ ਨੇ 44-47 ਭਾਰ ਵਰਗ ਵਿੱਚ, ਰਾਹੁਲ ਰਾਣਾ ਨੇ 50-53 ਕਿਲੋ ਭਾਰ ਵਿੱਚ, ਹਾਰਦਿਕ ਕੁਮਾਰ ਨੇ 53-55 ਕਿਲੋ ਭਾਰ ਵਰਗ ਵਿੱਚ ਸੋਨੇ ਦੇ ਤਗ਼ਮੇ ਹਾਸਲ ਕੀਤੇ। ਇਸੇ ਤਰ੍ਹਾਂ ਸਤਿਗੁਰੂ ਪ੍ਰਤਾਪ ਸਿੰਘ ਨੇ 55 ਕਿਲੋ ਭਾਰ ਵਰਗ ਵਿੱਚ ਚਾਂਦੀ ਅਤੇ ਰਾਮ ਕ੍ਰਿਸ਼ਨ ਯਾਦਵ ਨੇ 44-47 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਗ਼ਮਾ ਹਾਸਲ ਕੀਤਾ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਤਗ਼ਮੇ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਿੱਤਾਂ ਪ੍ਰਾਪਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਡਾਇਰੈਕਟਰਜ਼ ਮਨਦੀਪ ਸਿੰਘ ਵਾਲੀਆ, ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।