ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਾਲੀਬਾਲ ਟੂਰਨਾਮੈਂਟ ’ਚ ਸਪਰਿੰਗ ਡੇਲ ਸਕੂਲ ਜੇਤੂ

ਇਥੇ ਸਪਰਿੰਗ ਡੇਲ ਪਬਲਿਕ ਸਕੂਲ ਦੀਆਂ ਅੰਡਰ-19 ਦੀਆਂ ਕੁੜੀਆਂ ਨੇ ਬਲਾਸਮ ਕਾਨਵੈਂਟ ਸਕੂਲ ਜਗਰਾਉਂ ਵਿੱਚ ਹੋਇਆ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ ਵਾਲੀਬਾਲ ਟੂਰਨਾਮੈਂਟ ਜਿੱਤ ਲਿਆ ਹੈ। ਇਸ ਮੁਕਾਬਲੇ ਵਿੱਚ ਕੁੱਲ 14 ਟੀਮਾਂ ਨੇ ਹਿੱਸਾ ਲਿਆ। ਇਨ੍ਹਾਂ ਸਾਰੀਆਂ ਟੀਮਾਂ ਨੂੰ ਪਛਾੜਦਿਆਂ ਸਕੂਲ...
ਜੇਤੂ ਖਿਡਾਰਨਾਂ ਚੇਅਪਰਸਨ ਅਵਿਨਾਸ਼ ਕੌਰ ਵਾਲੀਆ ਤੇ ਹੋਰ ਸ਼ਖ਼ਸੀਅਤਾਂ ਨਾਲ। -ਫੋਟੋ: ਬਸਰਾ
Advertisement

ਇਥੇ ਸਪਰਿੰਗ ਡੇਲ ਪਬਲਿਕ ਸਕੂਲ ਦੀਆਂ ਅੰਡਰ-19 ਦੀਆਂ ਕੁੜੀਆਂ ਨੇ ਬਲਾਸਮ ਕਾਨਵੈਂਟ ਸਕੂਲ ਜਗਰਾਉਂ ਵਿੱਚ ਹੋਇਆ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ ਵਾਲੀਬਾਲ ਟੂਰਨਾਮੈਂਟ ਜਿੱਤ ਲਿਆ ਹੈ। ਇਸ ਮੁਕਾਬਲੇ ਵਿੱਚ ਕੁੱਲ 14 ਟੀਮਾਂ ਨੇ ਹਿੱਸਾ ਲਿਆ। ਇਨ੍ਹਾਂ ਸਾਰੀਆਂ ਟੀਮਾਂ ਨੂੰ ਪਛਾੜਦਿਆਂ ਸਕੂਲ ਦੀਆਂ ਅੰਡਰ-19 ਵਰਗ ਦੀਆਂ ਲੜਕੀਆਂ ਦੀ ਟੀਮ ਨੇ ਟਰਾਫੀ ਆਪਣੇ ਨਾਮ ਕੀਤੀ। ਇਸ ਟੀਮ ਵਿੱਚ ਏਂਜਲ, ਅਰਵਿੰਦਰ ਕੌਰ, ਮਨਕਿਰਨ ਕੌਰ, ਜਸਮੀਤ ਕੌਰ, ਪ੍ਰਾਚੀ, ਸ੍ਰਿਸ਼ਟੀ, ਜੀਆ, ਪ੍ਰਾਨਿਆ, ਸੇਜ਼ਲ, ਸੋਨਮ, ਖੁਸ਼ੀ, ਪ੍ਰਾਚੀ ਸ਼ਾਮਿਲ ਸਨ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਜੇਤੂ ਖਿਡਾਰਨਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ ’ਤੇ ਵਧਾਈ ਦਿੱਤੀ। ਸਕੂਲ ਦੇ ਡਾਇਰੈਕਟਰਾਂ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਜੇਤੂ ਵਿਦਿਆਰਥਣਾਂ ਨੂੰ ਭਵਿੱਖ ’ਚ ਵੀ ਇਸੇ ਤਰ੍ਹਾਂ ਜਿੱਤਾਂ ਦਰਜ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।

Advertisement

Advertisement
Show comments