ਖੇਤਰੀ ਪ੍ਰਤੀਨਿਧ
ਲੁਧਿਆਣਾ, 22 ਨਵੰਬਰ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲਾ-2021 ਵਿੱਚ ਸਪਰਿੰਗ ਡੇਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਜਿੱਤਾਂ ਹਾਸਲ ਕਰਕੇ ਸੂਬਾ ਪੱਧਰੀ ਮੁਕਾਬਲੇ ਲਈ ਥਾਂ ਬਣਾ ਲਈ ਹੈ। ਜ਼ਿਲ੍ਹਾ ਪੱਧਰੀ ਹੋਏ ਸੋਲੋ ਲੋਕ ਨਾਚ ਦੇ ਮੁਕਾਬਲੇ ਵਿੱਚੋਂ ਸਕੂਲ ਦੇ ਗੁਰਸੇਵਕ ਸਿੰਘ ਨੇ ਪਹਿਲਾ, ਰਾਣੀ ਸ਼ੁਕਲਾ ਨੇ ਸੋਲੋ ਕਲਾਸੀਕਲ ਨ੍ਰਿਤ ਵਿੱਚ ਪਹਿਲਾ ਜਦਕਿ ਗੁਰਲੀਨ ਨੇ ਮਿਊਜ਼ੀਕਲ ਇੰਸਟਰੂਮੈਂਟ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਰਾਜ ਪੱਧਰ ’ਤੇ ਹੋਣ ਵਾਲੇ ਕਲਾ ਉਤਸਵ ਮੁਕਾਬਲੇ ਵਿੱਚ ਆਪਣਾ ਨਾਂ ਦਰਜ ਕਰਵਾ ਲਿਆ ਹੈ। ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਹੀ ਸਕੂਲ ਦੀ ਵਿਦਿਆਰਥਣ ਲਕਸ਼ਮੀ ਨੇ ਸੋਲੋ ਕਲਾਸੀਕਲ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੋਇਆ ਹੈ। ਜ਼ਿਲ੍ਹਾ ਪੱਧਰ ’ਤੇ ਪਹਿਲੀਆਂ ਪੁਜੀਸ਼ਨਾਂ ਲੈਣ ਵਾਲੇ ਵਿਦਿਆਰਥੀ ਹੀ ਸੂਬਾ ਪੱਧਰੀ ਮੁਕਾਬਲੇ ’ਚ ਹਿੱਸਾ ਲੈਣਗੇ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ, ਡਾਇਰੈਕਟਰਜ਼ ਮਨਦੀਪ ਸਿੰਘ ਵਾਲੀਆ ਅਤੇ ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਜਿੱਤਾਂ ਦਰਜ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਸੇ ਤਰ੍ਹਾਂ ਜਿੱਤਾਂ ਦਰਜ ਕਰਨ ਲਈ ਪ੍ਰੇਰਿਤ ਕੀਤਾ।