ਵਾਲੀਬਾਲ ’ਚ ਸਪਰਿੰਗ ਡੇਲ ਸਕੂਲ ਦੀ ਝੰਡੀ
ਸਪਰਿੰਗ ਡੇਲ ਪਬਲਿਕ ਸਕੂਲ ਦੀ ਅੰਡਰ-17 ਦੀਆਂ ਵਾਲੀਬਾਲ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ਦੇ ਵਾਲੀਬਾਲ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਹੋਰ ਉੱਚਾ ਕੀਤਾ ਹੈ। ਇਹ ਮੁਕਾਬਲਾ ਗੁਰੂ ਨਾਨਕ ਸਟੇਡੀਅਮ ਵਿੱਚ ਕਰਵਾਇਆ ਗਿਆ।...
Advertisement
ਸਪਰਿੰਗ ਡੇਲ ਪਬਲਿਕ ਸਕੂਲ ਦੀ ਅੰਡਰ-17 ਦੀਆਂ ਵਾਲੀਬਾਲ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ਦੇ ਵਾਲੀਬਾਲ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਹੋਰ ਉੱਚਾ ਕੀਤਾ ਹੈ। ਇਹ ਮੁਕਾਬਲਾ ਗੁਰੂ ਨਾਨਕ ਸਟੇਡੀਅਮ ਵਿੱਚ ਕਰਵਾਇਆ ਗਿਆ। ਇਸ ਟੀਮ ਵਿੱਚ ਸੋਨਮ, ਸੇਜਲ, ਜਿਆ, ਪ੍ਰਾਨਿਆ, ਪ੍ਰਾਚੀ ਅਤੇ ਸ੍ਰਿਸ਼ਟੀ ਸ਼ਾਮਲ ਸਨ। ਇਸੇ ਤਰ੍ਹਾਂ ਅੰਡਰ-19 ਲੜਕੀਆਂ ਦੇ ਵਾਲੀਬਾਲ ਮੁਕਾਬਲੇ ਵਿੱਚ ਸਕੂਲ ਦੀ ਟੀਮ ਨੂੰ ਦੂਜਾ ਸਥਾਨ ਮਿਲਿਆ ਹੈ। ਇਸ ਟੀਮ ਵਿੱਚ ਪ੍ਰਾਚੀ, ਅਰਵਿੰਦਰ ਕੌਰ, ਜਸਮੀਤ ਕੌਰ ਅਤੇ ਏਂਜਲ ਸ਼ਾਮਿਲ ਸੀ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਜੇਤੂ ਖਿਡਾਰਨਾਂ ਨੂੰ ਉਨ੍ਹਾਂ ਦੀ ਇਸ ਜਿੱਤ ’ਤੇ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਣ ਵਾਲੇ ਮੁਕਾਬਲਿਆਂ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਡਾਇਰੈਕਟਰਾਂ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਵਾਲੀਬਾਲ ਖਿਡਾਰਨਾਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ।
Advertisement
Advertisement