ਕ੍ਰਿਕਟ ’ਚ ਸਪਰਿੰਗ ਡੇਲ ਅੰਡਰ-14 ਟੀਮ ਅੱਵਲ
ਸਪਰਿੰਗ ਡੇਲ ਪਬਲਿਕ ਸਕੂਲ ਦੀ ਅੰਡਰ-14 ਲੜਕਿਆਂ ਦੀ ਕ੍ਰਿਕਟ ਟੀਮ ਨੇ ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਜ਼ਿਲ੍ਹਾ ਪੱਧਰ ’ਤੇ ਹੋਣ ਵਾਲੇ ਮੁਕਾਬਲੇ ਲਈ ਆਪਣਾ ਨਾਂ ਦਰਜ ਕਰਵਾਇਆ ਹੈ। ਕ੍ਰਿਕਟ ਦੇ ਇਸ ਮੁਕਾਬਲੇ ਦੌਰਾਨ ਸਪਰਿੰਗ ਡੇਲ ਦੀ ਟੀਮ ਨੇ ਪ੍ਰੀ-ਕੁਆਰਟਰ ਵਿੱਚ ਮਾਊਂਟ ਲਿਟਰਾ ਜ਼ੀ, ਕੁਆਟਰ ਮੁਕਾਬਲੇ ਵਿੱਚ ਡੀਸੈਂਟ ਪਬਲਿਕ ਸਕੂਲ ਅਤੇ ਸੈਮੀ ਫਾਈਨਲ ਵਿੱਚ ਡੀਸੀਐੱਮ ਪ੍ਰੈਜ਼ੀਡੈਂਸੀ ਸਕੂਲ ਨੂੰ ਸਖਤ ਟੱਕਰ ਦਿੰਦੇ ਹੋਏ ਫਾਈਨਲ ਮੁਕਾਬਲੇ ਵਿੱਚ ਸੈਕਰਡ ਹਾਰਟ ਕਾਨਵੈਂਟ ਸਕੂਲ ਜਮਾਲਪੁਰ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਹੁਣ ਇਹ ਟੀਮ ਜ਼ਿਲ੍ਹਾ ਪੱਧਰ ’ਤੇ ਹੋਣ ਵਾਲੇ ਮੁਕਾਬਲੇ ਵਿੱਚ ਹਿੱਸਾ ਲਵੇਗੀ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਇਸ ਸ਼ਾਨਦਾਰ ਜਿੱਤ ’ਤੇ ਅੰਡਰ-14 ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਅਤੇ ਜ਼ਿਲ੍ਹਾ ਪੱਧਰ ’ਤੇ ਹੋਣ ਵਾਲੇ ਮੁਕਾਬਲੇ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਇਸ ਪ੍ਰਾਪਤੀ ਲਈ ਟੀਮ ਦੇ ਕੋਚ ਦੀ ਵੀ ਸ਼ਲਾਘਾ ਕੀਤੀ। ਸਕੂਲ ਦੇ ਡਾਇਰੈਕਟਰਾਂ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਟੀਮ ਦੀ ਵਧੀਆ ਕਾਰਗੁਜ਼ਾਰੀ ਲਈ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ।