DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sri Bhaini Sahib Sewerage Project: ਮੁੰਡੀਆਂ ਵੱਲੋਂ ਨਵੇਂ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ

ਅਗਲੇ 18 ਮਹੀਨਿਆਂ ਵਿੱਚ 1389.17 ਲੱਖ ਰੁਪਏ ’ਚ ਮੁਕੰਮਲ ਹੋਵੇਗਾ ਕੰਮ

  • fb
  • twitter
  • whatsapp
  • whatsapp
featured-img featured-img
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਸੰਬੋਧਨ ਕਰਦੇ ਹੋਏ।
Advertisement

ਵਿਧਾਇਕ ਅਤੇ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਤਿਗੁਰੂ ਉਦੈ ਸਿੰਘ ਨਾਲ ਇਤਿਹਾਸਕ ਪਿੰਡ ਸ੍ਰੀ ਭੈਣੀ ਸਾਹਿਬ ਵਿੱਚ 1389.17 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਨਵੀਂ ਸੀਵਰੇਜ ਸਕੀਮ ਦਾ ਨੀਂਹ ਪੱਥਰ ਰੱਖਦਿਆਂ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮਹੱਤਵਪੂਰਨ ਪ੍ਰਾਜੈਕਟ ਨੂੰ ਅਗਲੇ 18 ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਮੌਕੇ ਪ੍ਰਮੁੱਖ ਸਕੱਤਰ ਰਾਮਬੀਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ, ਇੰਜ. ਰਿਤੇਸ਼ ਗਰਗ ਮੁੱਖ ਇੰਜਨੀਅਰ (ਦੱਖਣ) ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਗਗਨਦੀਪ ਸਿੰਘ ਸੰਧੂ, ਬਲਾਕ ਸਮਿਤੀ ਦੇ ਚੇਅਰਮੈਨ ਗੁਰਪ੍ਰੀਤ ਗੋਪੀ, ਵਾਈਸ ਚੇਅਰਮੈਨ ਸੰਨੀ ਕਟਾਣੀ ਤੋਂ ਇਲਾਵਾ ਸ੍ਰੀ ਭੈਣੀ ਸਾਹਿਬ ਦੀ ਪੰਚਾਇਤ ਅਤੇ ਨਾਮਧਾਰੀ ਸੰਗਤ ਮੌਜੂਦ ਸੀ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਮੁੰਡੀਆਂ ਨੇ ਦੱਸਿਆ ਕਿ ਪ੍ਰਾਜੈਕਟ ਤਹਿਤ ਪਿੰਡ ਵਿੱਚ ਲਗਭਗ 22 ਕਿਲੋਮੀਟਰ ਲੰਬੀ ਸੀਵਰੇਜ ਲਾਈਨ ਵਿਛਾਉਣ ਅਤੇ ਮੈਨਹੋਲ ਬਣਾਉਣ ਦੇ ਨਾਲ-ਨਾਲ 670 ਘਰਾਂ ਨੂੰ ਸੀਵਰੇਜ ਕੁਨੈਕਸ਼ਨ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਇੱਕ ਮੁੱਖ ਪੰਪਿੰਗ ਸਟੇਸ਼ਨ ਅਤੇ ਰੋਜ਼ਾਨਾ ਇੱਕ ਮਿਲੀਅਨ ਲਿਟਰ (1.0 ਐੱਮ ਐੱਲ ਡੀ) ਗੰਦੇ ਪਾਣੀ ਨੂੰ ਸੋਧਣ ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਵੀ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੀ ਮੰਗ ਪਿੰਡ ਸ੍ਰੀ ਭੈਣੀ ਸਾਹਿਬ ਦੀ ਪੰਚਾਇਤ ਅਤੇ ਸ੍ਰੀ ਭੈਣੀ ਸਾਹਿਬ ਸੰਪਰਦਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਪੱਤਰ ਰਾਹੀਂ ਕੀਤੀ ਗਈ ਸੀ। ਇਸ ਮੰਗ ਵਿੱਚ ਪਿੰਡ ਦੀਆਂ ਗਲੀਆਂ ਵਿੱਚ ਨਵਾਂ ਸੀਵਰੇਜ ਨੈੱਟਵਰਕ ਵਿਛਾਉਣ ਅਤੇ ਪਾਣੀ ਦੀ ਸਪਲਾਈ ਲਈ ਪਾਈਪਾਂ ਪਾਉਣ ਦੀ ਲੋੜ ਬਾਰੇ ਵੀ ਜਾਣੂ ਕਰਵਾਇਆ ਗਿਆ ਸੀ।

Advertisement
Advertisement
×