ਦਿਵਿਆਂਗ ਖਿਡਾਰੀਆਂ ਦੀਆਂ ਸੂਬਾ ਪੱਧਰੀ ਖੇਡਾਂ ਸ਼ੁਰੂ : The Tribune India

ਦਿਵਿਆਂਗ ਖਿਡਾਰੀਆਂ ਦੀਆਂ ਸੂਬਾ ਪੱਧਰੀ ਖੇਡਾਂ ਸ਼ੁਰੂ

ਦੋ ਰੋਜ਼ਾ ਖੇਡ ਮੁਕਾਬਲਿਆਂ ਵਿੱਚ 23 ਜ਼ਿਲ੍ਹਿਆਂ ਦੇ 1650 ਖਿਡਾਰੀ ਲੈ ਰਹੇ ਨੇ ਹਿੱਸਾ

ਦਿਵਿਆਂਗ ਖਿਡਾਰੀਆਂ ਦੀਆਂ ਸੂਬਾ ਪੱਧਰੀ ਖੇਡਾਂ ਸ਼ੁਰੂ

ਖੇਡਾਂ ਦੌਰਾਨ ਦੌੜ ਮੁਕਾਬਲੇ ਵਿੱਚ ਹਿੱਸਾ ਲੈਂਦੇ ਦਿਵਿਆਂਗ ਖਿਡਾਰੀ। -ਫੋਟੋ: ਹਿਮਾਂਸ਼ੂ

ਸਤਵਿੰਦਰ ਬਸਰਾ

ਲੁਧਿਆਣਾ, 8 ਦਸੰਬਰ

ਸਿੱਖਿਆ ਵਿਭਾਗ, ਸਮੱਗਰਾ ਸਿੱਖਿਆ ਅਭਿਆਨ, ਪੰਜਾਬ ਦੇ ਆਈਈਡੀ ਕੰਪੋਨੈਂਟ ਅਧੀਨ ਅੱਜ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਸੂਬਾ ਪੱਧਰੀ ਦੋ ਰੋਜ਼ਾ ਖੇਡਾਂ ਦਾ ਸਥਾਨਕ ਗੁਰੂ ਨਾਨਕ ਸਟੇਡੀਅਮ ਵਿੱਚ ਸ਼ਾਨਦਾਰ ਆਗਾਜ਼ ਹੋਇਆ। ਖੇਡਾਂ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ। ਇਨ੍ਹਾਂ ਖੇਡਾਂ ਵਿੱਚ 23 ਜ਼ਿਲ੍ਹਿਆਂ ਦੇ ਕਰੀਬ 1650 ਦਿਵਿਆਂਗ ਖਿਡਾਰੀ-ਅਥਲੀਟ ਫੁਟਬਾਲ, ਬੈਡਮਿੰਟਨ, ਹੈਡਬਾਲ, ਵਾਲੀਬਾਲ ਆਦਿ ਖੇਡਾਂ ਵਿੱਚ ਭਾਗ ਲੈ ਰਹੇ ਹਨ। ਖੇਡਾਂ ਦੀ ਸ਼ੁਰੂਆਤ ਤੋਂ ਪਹਿਲਾਂ ਸ਼ਹੀਦ-ਏ-ਆਜ਼ਮ ਸੁਖਦੇਵ ਥਾਪਰ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਾਰਤ ਨਗਰ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ।

ਸਿੱਖਿਆ ਮੰਤਰੀ ਸ੍ਰੀ ਬੈਂਸ ਨੇ ਕਿਹਾ ਕੇ ਇਹ ਖੇਡਾਂ ਖਿਡਾਰੀਆਂ ਨੂੰ ਉਨ੍ਹਾਂ ਦੇ ਲੁਕਵੇਂ ਹੁਨਰ ਦਾ ਪ੍ਰਦਰਸ਼ਨ ਕਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨਗੀਆਂ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਲੋੜਾਂ ਵਾਲੇ ਬੱਚੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਸਾਨੂੰ ਸਾਰਿਆਂ ਨੂੰ ਇਨ੍ਹਾਂ ਬੱਚਿਆਂ ਦੀ ਹੌਸਲਾਅਫ਼ਜਾਈ ਲਈ ਅੱਗੇ ਆਉਣਾ ਚਾਹੀਦਾ ਹੈ।

ਉਦਘਾਟਨੀ ਸਮਾਰੋਹ ਵਿੱਚ ਪਹੁੰਚਣ ’ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਐਸਡੀਐਮ (ਪੱਛਮੀ) ਸਵਾਤੀ ਟਿਵਾਣਾ, ਤਹਿਸੀਲਦਾਰ ਲਕਸ਼ੇ ਕੁਮਾਰ ਵੱਲੋਂ ਸਵਾਗਤ ਕੀਤਾ ਗਿਆ। ਉਪਰੰਤ ਸਿੱਖਿਆ ਮੰਤਰੀ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਵੱਖ ਵੱਖ ਜ਼ਿਲ੍ਹਿਆਂ ਦੀਆਂ ਦਿਵਿਆਂਗ ਬੱਚਿਆਂ ਦੀਆਂ ਟੀਮਾਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸਹਾਇਕ ਡਾਇਰੈਕਟਰ ਅਮਨਦੀਪ ਕੌਰ , ਏਐਸਪੀਡੀ (ਐਚ.ਆਰ) ਸਵਤੰਤਰ ਕੌਰ, ਆਈਈਡੀ ਕੰਪੋਨੈਂਟ ਦੇ ਸਹਾਇਕ ਅਸਿਸਟੈਂਟ ਮਨਪ੍ਰੀਤ ਸਿੰਘ, ਸਟੇਟ ਸਪੈਸ਼ਲ ਐਜੂਕੇਟਰ ਨਿਧੀ ਗੁਪਤਾ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ (ਸੈ.ਸਿ), ਬਲਦੇਵ ਸਿੰਘ (ਐ.ਸਿ.), ਡਿਪਟੀ ਡੀਓ ਜਸਵਿੰਦਰ ਸਿੰਘ, ਡਿਪਟੀ ਡੀਓ ਅਸ਼ੀਸ਼ ਕੁਮਾਰ, ਡੀਐਮ ਸਪੋਰਟਸ ਅਜੀਤਪਾਲ ਸਿੰਘ, ਗੁਲਜਾਰ ਸ਼ਾਹ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All