ਖੰਨਾ: ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਮੈਬਰਾਂ ਦੀ ਪੰਜਾਬ ਪੱਧਰੀ ਮੀਟਿੰਗ ਇਥੋਂ ਦੇ ਗੁਰਦੁਆਰਾ ਮੰਜੀ ਸਾਹਿਬ ਵਿੱਚ ਇੱਕ ਮਈ ਨੂੰ ਹੋਵੇਗੀ। ਜੱਥੇਬੰਦੀ ਦੇ ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਕੋਟ ਪਨੈਚ ਅਤੇ ਪ੍ਰਗਟ ਸਿੰਘ ਨੇ ਦੱਸਿਆ ਕਿ ਮੀਟਿੰਗ ਵਿਚ ਪੰਜਾਬ ਬਾਡੀ, ਜ਼ਿਲ੍ਹਿਆਂ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰ ਸ਼ਾਮਲ ਹੋਣਗੇ। ਇਸ ਵਿਚ ਐੱਸਕੇਐੱਮ ਵੱਲੋਂ 21 ਮਈ ਨੂੰ ਜਗਰਾਓਂ ਮੰਡੀ ਵਿੱਚ ਕੀਤੀ ਜਾ ਰਹੀ ਮਹਾਂ ਕਿਸਾਨ ਪੰਚਾਇਤ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਭਾਜਪਾ ਆਗੂਆਂ ਅਤੇ ਉਮੀਦਵਾਰਾਂ ਦਾ ਕਾਲੀਆਂ ਝੰਡੀਆਂ ਦਾ ਸ਼ਾਂਤਮਈ ਵਿਰੋਧ ਕਰਨ ਅਤੇ ਐੱਸਕੇਐੱਮ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਲੈਣ ਵਾਲੀ ਮੁਹਿੰਮ ਦਾ ਜਾਇਜ਼ਾ ਲਿਆ ਜਾਵੇਗਾ। -ਨਿੱਜੀ ਪੱਤਰ ਪ੍ਰੇਰਕ