ਜੀਐੱਚਜੀ ਅਕੈਡਮੀ ਵਿੱਚ ਸੂਬਾ ਪੱਧਰੀ ਪੇਂਟਿੰਗ ਮੁਕਾਬਲੇ
ਇਥੇ ਕੋਠੇ ਬੱਗੂ ਸਥਿਤ ਸੀਨੀਅਰ ਸੈਕੰਡਰੀ ਸਕੂਲ ਜੀਐੱਚਜੀ ਅਕੈਡਮੀ ਵਿੱਚ ਅੱਜ ਰਾਜ ਪੱਧਰੀ ਪੇਂਟਿੰਗ ਮੁਕਾਬਲੇ ਕਰਵਾਏ ਗਏ। ਨਵਚੇਤਨਾ ਬਾਲ ਭਲਾਈ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਇਸ ਮੁਕਾਬਲੇ ਵਿੱਚ ਕੁੱਲ 84 ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਵਿਦਿਆਰਥੀਆਂ ਨੂੰ ਤਿੰਨ ਸ਼੍ਰੇਣੀਆਂ ਵਿੱਚ ਵੰਡਿਆ ਗਿਆ ਸੀ। ਸ਼੍ਰੇਣੀ ਏ (ਤੀਜੀ-ਪੰਜਵੀਂ), ਸ਼੍ਰੇਣੀ ਬੀ (ਛੇਵੀਂ-ਅੱਠਵੀਂ) ਅਤੇ ਸ਼੍ਰੇਣੀ ਸੀ (9ਵੀਂ-12ਵੀਂ)। ਇਸ ਪੇਂਟਿੰਗ ਮੁਕਾਬਲੇ ਦੇ ਵਿਸ਼ੇ ਨਸ਼ਾ ਅਤੇ ਬਾਲ ਮਜ਼ਦੂਰੀ ਸਨ। ਸਮਾਗਮ ਦੌਰਾਨ ਅਕੈਡਮੀ ਦੇ ਚੇਅਰਮੈਨ ਗੁਰਮੇਲ ਸਿੰਘ ਮੱਲ੍ਹੀ, ਪ੍ਰਿੰਸੀਪਲ ਰਮਨਜੋਤ ਕੌਰ ਗਰੇਵਾਲ, ਨਵਚੇਤਨਾ ਬਾਲ ਭਲਾਈ ਕਮੇਟੀ ਦੇ ਪ੍ਰਧਾਨ ਸੁਖਧੀਰ ਸੇਖੋਂ, ਪ੍ਰਧਾਨ ਅਨਿਲ ਸ਼ਰਮਾ ਸੇਵਾਮੁਕਤ ਡੀਈਓ, ਉਪ ਪ੍ਰਧਾਨ ਬਲਵਿੰਦਰ ਸਿੰਘ ਮੌਜੂਦ ਸਨ। ਨਵਚੇਤਨਾ ਬਾਲ ਭਲਾਈ ਕਮੇਟੀ ਦੁਆਰਾ ਸਭ ਤੋਂ ਵਧੀਆ ਪੇਂਟਿੰਗਾਂ ਦੀ ਚੋਣ ਕੀਤੀ ਗਈ। ਇਸ ਪ੍ਰੋਗਰਾਮ ਦੇ ਅੰਤ ਵਿੱਚ ਸਾਰੇ ਭਾਗੀਦਾਰਾਂ ਨੂੰ ਸਰਟੀਫਿਕੇਟ ਦਿੱਤੇ ਗਏ। ਚੇਅਰਮੈਨ ਗੁਰਮੇਲ ਸਿੰਘ ਮੱਲ੍ਹੀ ਅਤੇ ਸਕੂਲ ਦੇ ਪ੍ਰਿੰਸੀਪਲ ਰਮਨਜੋਤ ਕੌਰ ਗਰੇਵਾਲ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪੇਂਟਿੰਗਾਂ ਅਤੇ ਭਾਗੀਦਾਰੀ ਲਈ ਵਧਾਈ ਦਿੱਤੀ।