ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੰਪਿਊਟਰ ਅਧਿਆਪਕਾਂ ਵੱਲੋਂ ਸੂਬਾ ਪੱਧਰੀ ਰੋਸ ਮਾਰਚ

ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ
ਲੁਧਿਆਣਾ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਕੰਪਿਊਟਰ ਅਧਿਆਪਕ। -ਫੋਟੋ: ਹਿਮਾਂਸ਼ੂ ਮਹਾਜਨ
Advertisement

ਸਤਵਿੰਦਰ ਬਸਰਾ

ਲੁਧਿਆਣਾ, 1 ਜੂਨ

Advertisement

ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਨੇ ਅੱਜ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਲੁਧਿਆਣਾ ਵੈਸਟ ਸਥਿਤ ਰਿਹਾਇਸ਼ ਸਾਹਮਣੇ ਸੂਬਾ ਪੱਧਰੀ ਰੋਸ ਮਾਰਚ ਕੀਤਾ। ਸਵੇਰ ਤੋਂ ਹੀ ਕੰਪਿਊਟਰ ਅਧਿਆਪਕ ਵੱਡੀ ਗਿਣਤੀ ਵਿੱਚ ਪੀਏਯੂ ਦੇ ਗੇਟ ਨੰਬਰ ਇੱਕ ਤੇ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ।

ਇਸ ਇਕੱਠ ਨੂੰ ਸੰਬੋਧਿਤ ਕਰਦੇ ਹੋਏ ਯੂਨੀਅਨ ਦੇ ਆਗੂਆਂ ਨੇ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਜਾਣ ਬੁਝ ਕੇ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ-ਛੇਵਾਂ ਪੇਅ ਕਮਿਸ਼ਨ ਲਾਗੂ ਕਰਨ, ਪੰਜਾਬ ਸਿਵਿਲ ਸਰਵਿਸ ਰੂਲ ਨੂੰ ਲਾਗੂ ਕਰਨਾ, ਡੈੱਥ ਕੇਸ ਵਿੱਚ ਬਣਦੇ ਸਾਰੇ ਲਾਭ ਦੇਣਾ ਅਤੇ ਇਸ ਤੋਂ ਇਲਾਵਾ ਰੈਗੂਲਰ ਸੇਵਾ ਵਾਲੇ ਸਾਰੇ ਬਣਦੇ ਲਾਭ ਦੇਣ ਆਦਿ ਨੂੰ ਅਣਗੌਲਿਆ ਕਰ ਰਹੀ ਹੈ ਜਦੋਂ ਕਿ ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ ਮਿਤੀ 2011 ਤੋਂ ਨਿਯਮ ਵੱਧ ਰੂਪ ਵਿੱਚ ਰੈਗੂਲਰ ਹਨ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲ ਤੋਂ ਜਥੇਬੰਦੀ ਸਰਕਾਰ ਨਾਲ ਵੱਖ-ਵੱਖ ਮੀਟਿੰਗਾਂ ਕਰ ਚੁੱਕੀ ਹੈ। ਮੀਟਿੰਗਾਂ ਵਿੱਚ ਤਾਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਇਆ ਜਾ ਰਿਹਾ ਹੈ ਪ੍ਰੰਤੂ ਅਸਲ ਵਿੱਚ ਹੱਲ ਕਰਨ ਟਾਲਾ ਵੱਟਿਆ ਜਾ ਰਿਹਾ ਹੈ।

ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਅੱਜ ਦਾ ਇਹ ਰੋਸ ਮਾਰਚ ਸੰਕੇਤਕ ਸੀ। ਜਥੇਬੰਦੀ ਵੱਲੋਂ ਜੂਨ ਮਹੀਨੇ ਦੌਰਾਨ ਸਿੱਖਿਆ ਭਵਨ ਦਫਤਰ ਮੁਹਾਲੀ ਵਿਖੇ ਗੇਟ ਰੈਲੀ ਕੀਤੀ ਜਾਵੇਗੀ ਅਤੇ ਆਉਂਦੇ ਦਿਨਾਂ ਵਿੱਚ ਵੱਡੇ ਪੱਧਰ ਤੇ ਸਰਕਾਰ ਦਾ ਘੇਰਾਓ ਕੀਤਾ ਜਾਏਗਾ । ਜਿਸ ਦੀ ਨਿਰੋਲ ਜਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਅੱਜ ਦੀ ਇਸ ਰੋਸ ਰੈਲੀ ਵਿੱਚ ਜਨਰਲ ਹਰਪ੍ਰੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ, ਅਨਿਲ ਐਰੀ, ਰਾਖੀ ਮੰਨਨ,ਸਿਕੰਦਰ ਸਿੰਘ, ਪਰਮਵੀਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਮਾਨਸਾ, ਜ਼ਿਲ੍ਹਾ ਪ੍ਰਧਾਨ ਹਰ ਰਾਏ ਕੁਮਾਰ ਲੁਧਿਆਣਾ, ਰਵਿੰਦਰ ਸਿੰਘ, ਗੁਰਪਿੰਦਰ ਸਿੰਘ, ਦਵਿੰਦਰ ਸਿੰਘ, ਰਕੇਸ਼ ਸਿੰਘ ਖਾਲਸਾ , ਗਗਨਦੀਪ ਸਿੰਘ, ਈਸ਼ਰ ਸਿੰਘ, ਲਖਰਾਜ ਸਿੰਘ, ਹਰਮਨ ਪ੍ਰੀਤ ਕੌਰ, ਸੰਦੀਪ ਵਾਲੀਆ ਅਤੇ ਵੱਖ ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਸਾਥੀ ਹਾਜ਼ਰ ਹੋਏ।

Advertisement