DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਭਾਰਤ ਨਗਰ ਚੌਕ ’ਚ ਸ਼ਹੀਦ ਮੇਜਰ ਭੁਪਿੰਦਰ ਸਿੰਘ ਦਾ ਬੁੱਤ ਸਥਾਪਤ

ਸ਼ਹਿਰ ਦੇ ਭਾਰਤ ਨਗਰ ਚੌਕ ਵਿੱਚ ਮਹਾਂਵੀਰ ਚੱਕਰ ਜੇਤੂ ਸ਼ਹੀਦ ਮੇਜਰ ਭੁਪਿੰਦਰ ਸਿੰਘ ਦਾ ਬੁੱਤ ਲਾਇਆ ਗਿਆ। ਇਸ ਦਾ ਉਦਘਾਟਨ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਐੱਸ ਡੀ ਐੱਮ ਜਸਲੀਨ ਕੌਰ ਭੁੱਲਰ ਅਤੇ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਨੇ...

  • fb
  • twitter
  • whatsapp
  • whatsapp
featured-img featured-img
ਮਹਾਂਵੀਰ ਚੱਕਰ ਜੇਤੂ ਸ਼ਹੀਦ ਮੇਜਰ ਭੁਪਿੰਦਰ ਸਿੰਘ ਦਾ ਬੁੱਤ।
Advertisement

ਸ਼ਹਿਰ ਦੇ ਭਾਰਤ ਨਗਰ ਚੌਕ ਵਿੱਚ ਮਹਾਂਵੀਰ ਚੱਕਰ ਜੇਤੂ ਸ਼ਹੀਦ ਮੇਜਰ ਭੁਪਿੰਦਰ ਸਿੰਘ ਦਾ ਬੁੱਤ ਲਾਇਆ ਗਿਆ। ਇਸ ਦਾ ਉਦਘਾਟਨ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਐੱਸ ਡੀ ਐੱਮ ਜਸਲੀਨ ਕੌਰ ਭੁੱਲਰ ਅਤੇ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਨੇ ਕੀਤਾ। ਇਸ ਮੌਕੇ ਸ਼ਹੀਦ ਮੇਜਰ ਭੁਪਿੰਦਰ ਸਿੰਘ ਦੇ ਭਤੀਜੇ ਗੁਰਪਾਲ ਸਿੰਘ ਵੀ ਮੌਜੂਦ ਸਨ। ਉਨ੍ਹਾਂ ਭਾਰਤ ਨਗਰ ਚੌਕ ਵਿੱਚ ਸ਼ਹੀਦ ਦੇ ਬੁੱਤ ਦੀ ਮੁੜ ਸਥਾਪਨਾ ਕੀਤੇ ਜਾਣ ’ਤੇ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।

ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ,‘ਸ਼ਹੀਦ ਮੇਜਰ ਭੁਪਿੰਦਰ ਸਿੰਘ ਦੇ ਬੁੱਤ ਦਾ ਉਦਘਾਟਨ ਕਰ ਕੇ ਅਸੀਂ ਉਨ੍ਹਾਂ ਦੀ ਬਹਾਦਰੀ ਅਤੇ ਦੇਸ਼ ਪ੍ਰਤੀ ਸਮਰਪਣ ਨੂੰ ਸਨਮਾਨ ਭੇਟ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦ ਦੀ ਸੇਵਾ ਅਤੇ ਕੁਰਬਾਨੀ ਸਾਡੇ ਸਾਰਿਆਂ ਲਈ ਪ੍ਰੇਰਣਾ ਦਾ ਸਰੋਤ ਹੈ।

Advertisement

Advertisement
Advertisement
×