ਜਗਰਾਉਂ: ਕਰੋਨਾ ਮਹਾਮਾਰੀ ਦੌਰਾਨ ਪ੍ਰਭਾਵਿਤ ਮਰੀਜ਼ਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤਾ ਗਿਆ ‘ਗੁਰੂ ਕਾ ਲੰਗਰ’ ਭੇਜ ਕੇ ਅਕਾਲੀ ਦਲ (ਬਾਦਲ) ਸਿਆਸੀ ਲਾਹਾ ਲੈ ਰਿਹਾ ਹੈ। ਪਹਿਲਾਂ ਵੀ ਗੁਰੂ ਘਰਾਂ ਨੂੰ ਆਪਣੇ ਸਿਆਸੀ ਮੁਫ਼ਾਦਾਂ ਲਈ ਵਰਤਣ ਵਾਲੇ ਅਕਾਲੀ ਦਲ ਦੀ ਇਸ ਤਾਜ਼ਾ ਕਾਰਵਾਈ ਨਾਲ ਸਿੱਖ ਸੰਗਤ ਦੇ ਹਿਰਦਿਆਂ ਨੂੰ ਭਾਰੀ ਠੇਸ ਪਹੁੰਚ ਰਹੀ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ’ਚ ਵਿਰੋਧੀ ਧਿਰ ਦੀ ਉਪ ਆਗੂ ਸਰਵਜੀਤ ਕੌਰ ਮਾਣੂੰਕੇ ਨੇ ਕੀਤਾ। ਉਨ੍ਹਾਂ ਕਿਹਾ ਕਿ ਸੰਗਤ ਦੇ ਪੈਸੇ ਨਾਲ ਹੀ ਸ਼੍ਰੋਮਣੀ ਕਮੇਟੀ ਦਾ ਪ੍ਰਬੰਧ ਚੱਲਦਾ ਹੈ ਤੇ ‘ਗੁਰੂ ਕੇ ਲੰਗਰ’ ਵਰਤਾਏ ਜਾਂਦੇ ਹਨ। ਪਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਸ੍ਰੋਮਣੀ ਕਮੇਟੀ ਅਧੀਨ ਆਉਂਦੇ ਗੁਰੂਘਰਾਂ ਨੂੰ ਆਪਣੀ ਨਿੱਜੀ ਜਾਗੀਰ ਸਮਝ ਕੇ ਵਰਤਦਾ ਹੈ ਅਤੇ ਜਦੋਂ ਵੀ ਕੋਈ ਸਿਆਸੀ ਰੈਲੀ, ਧਰਨਾ, ਮੁਜ਼ਾਹਰਾ ਅਕਾਲੀ ਦਲ ਵੱਲੋਂ ਕੀਤਾ ਜਾਂਦਾ ਹੈ ਤਾਂ ਸਿਆਸੀ ਇਕੱਠ ’ਚ ਲੰਗਰ ਗੁਰੂਘਰਾਂ ਦਾ ਹੀ ਵਰਤਾਇਆ ਜਾਂਦਾ ਹੈ। -ਨਿੱਜੀ ਪੱਤਰ ਪ੍ਰੇਰਕ