ਬੱਸ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਾਉਣ ਲਈ ਆਵਾਜਾਈ ਰੋਕੀ

ਬੱਸ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਾਉਣ ਲਈ ਆਵਾਜਾਈ ਰੋਕੀ

ਵਿਦਿਆਰਥੀ ਦੀ ਕੁੱਟਮਾਰ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ ਵਿਦਿਆਰਥੀ।

ਗੁਰਸੇਵਕ ਸਿੰਘ ਪ੍ਰੀਤ

ਸ੍ਰੀ ਮੁਕਤਸਰ ਸਾਹਿਬ, 19 ਮਈ

ਸਰਕਾਰੀ ਕਾਲਜ ਦੇ ਵਿਦਿਆਰਥੀ ਆਗੂਆਂ ਦੀ ਕੁੱਟਮਾਰ ਕਰਨ ਵਾਲੇ ਨਿੱਜੀ ਬੱਸ ਅਪਰੇਟਰ ਖ਼ਿਲਾਫ਼ ਕੇਸ ਦਰਜ ਕਰਾਉਣ ਤੇ ਕਾਲਜ ਅੱਗੇ ਬੱਸ ਸਟਾਪ ਬਣਵਾਉਣ ਦੀ ਮੰਗ ਲਈ ਵਿਦਿਆਰਥੀਆਂ ਨੇ ਕੋਟਕਪੂਰਾ ਸੜਕ ਜਾਮ ਕੀਤੀ। ਵਿਦਿਆਰਥੀਆਂ ਦੇ ਇਸ ਧਰਨੇ ’ਚ ਨੌਜਵਾਨ ਭਾਰਤ ਸਭਾ, ਪੇਂਡੂ ਮਜ਼ਦੂਰ ਯੂਨੀਅਨ ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਪੂਰਨ ਸਹਿਯੋਗ ਸਦਕਾ ਸੰਘਰਸ਼ ਜੇਤੂ ਹੋ ਨਿੰਬੜਿਆ।

ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਸੁਖਪ੍ਰੀਤ ਕੌਰ, ਜਸਪ੍ਰੀਤ ਕੌਰ, ਮਮਤਾ ਰਾਣੀ, ਨੌਜਵਾਨ ਭਰਤ ਸਭਾ ਦੇ ਸੂਬਾ ਜਰਨਲ ਸਕੱਤਰ ਮੰਗਾ ਨੇ ਦੱਸਿਆ ਕਿ ਸਰਕਾਰੀ ਕਾਲਜ ਦੇ ਵਿਦਿਆਰਥੀ ਬੱਸ ਸਬੰਧੀ ਆ ਰਹੀਆਂ ਦਿੱਕਤਾਂ ਨਾਲ ਜੂਝ ਰਹੇ ਹਨ। ਹਰ ਰੋਜ਼ ਵਿਦਿਆਰਥੀਆਂ ਨਾਲ ਬੱਸ ਕੰਡਕਟਰਾਂ ਵੱਲੋਂ ਬਦਸਲੂਕੀ ਵਧਦੀ ਜਾ ਰਹੀ ਹੈ ਪਰ 18 ਮਈ ਨੂੰ ਵਿਦਿਆਰਥੀਆਂ ਦੀ ਅੱਧੀ ਟਿਕਟ ਦੇ ਅਧਿਕਾਰ ਨੂੰ ਕੁਚਲਦੇ ਹੋਏ ਔਰਬਿਟ ਬੱਸ ਅਪਰੇਟਰਾਂ ਵੱਲੋਂ ਵਿਦਿਆਰਥੀਆਂ ਦੀ ਪੂਰੀ ਟਿਕਟ ਕੱਟਣ ਦੀ ਧਮਕੀ ਦਿੱਤੀ ਗਈ ਸੀ ਤੇ ਬਾਅਦ ’ਚ ਇਨ੍ਹਾਂ ਵਿਦਿਆਰਥੀ ਆਗੂਆਂ ਨੂੰ ਬੱਸ ਸਟੈਂਡ ਲਿਆ ਕੇ ਕੁੱਟ ਮਾਰ ਕੀਤੀ ਗਈ ਸੀ। ਆਗੂਆਂ ਵੱਲੋਂ ਮੰਗ ਕੀਤੀ ਗਈ ਸੀ ਕਿ ਵਿਦਿਆਰਥੀਆਂ ਨਾਲ ਗੁੰਡਾਗਰਦੀ ਕਰਨ ਵਾਲੇ ਆਪਰੇਟਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਵਿਦਿਆਰਥੀ ਸੰਘਰਸ਼ ਅੱਗੇ ਝੁਕਦਿਆਂ ਨਿੱਜੀ ਬੱਸ ਅਪਰੇਟਰ ਨੇ ਜਨਤਕ ਮੁਆਫੀ ਮੰਗੀ ਤੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਅੱਗੇ ਤੋਂ ਕਾਲਜ ਅੱਗੇ ਬੱਸ ਰੋਕੀ ਜਾਵੇਗੀ। ਵਿਦਿਆਰਥੀ ਆਗੂ ਸੁਖਵੀਰ ਕੌਰ ਸੋਨੀ, ਜਸਪ੍ਰੀਤ ਕੌਰ ਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਲਖਵੰਤ ਕਿਰਤੀ ਨੇ ਪੰਜਾਬ ਰੋਡਵੇਜ਼ ਦੇ ਜਰਨਲ ਮੈਨੇਜਰ ਨਾਲ ਹੋਈ ਗੱਲਬਾਤ ਤੋਂ ਬਾਅਦ ਦੱਸਿਆ ਕਿ ਵਿਦਿਆਰਥੀਆਂ ਨੂੰ ਸਾਰੀਆਂ ਬੱਸਾਂ ’ਤੇ ਚੜ੍ਹਾਉਣ ਦੀ ਸਮੱਸਿਆ ਨੂੰ ਕੁਝ ਦਿਨਾਂ ’ਚ ਹੱਲ ਕੀਤਾ ਜਾਵੇਗਾ। ਬੱਸ ਸਟਾਪ ਬਣਾਉਣ ਵਾਲੀ ਮੰਗ ’ਤੇ ਪੰਜਾਬ ਰੋਡਵੇਜ਼ ਦੇ ਸਟਾਫ ਵੱਲੋਂ ਸਮਾਂ ਮੰਗਿਆ ਗਿਆ।

ਇਸ ਦੌਰਾਨ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਰਣਜੀਤ ਸਿੰਘ ਬੱਗਾ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸਮੱਸਿਆ ਨੂੰ ਵੇਖਦਿਆਂ ਉਨ੍ਹਾਂ ਡਿਊਟੀ ਸੈਕਸ਼ਨ ਨੂੰ ਹਦਾਇਤ ਕੀਤੀ ਹੈ ਕਿ ਸਰਕਾਰੀ ਕਾਲਜ ਕੋਲ ਬਾਈਪਾਸ ’ਤੇ ਬੱਸਾਂ ਰੋਕ ਕੇ ਵਿਦਿਆਰਥੀਆਂ ਨੂੰ ਚੜ੍ਹਾਇਆ ਤੇ ਲਾਹਿਆ ਜਾਵੇ|

ਵਿਦਿਆਰਥੀ ਦੀ ਕੁੱਟਮਾਰ ਮਾਮਲੇ ਵਿੱਚ 6 ਨਾਮਜ਼ਦ

ਕਾਲਜ ਦੇ ਵਿਦਿਆਰਥੀ ਦੀ ਕੁੱਟਮਾਰ ਮਾਮਲੇ ’ਚ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਰਾਜਵਿੰਦਰ ਸਿੰਘ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ’ਚ ਜ਼ੇਰੇ ਇਲਾਜ ਰੋਬਿਨ ਸਿੰਘ ਦੇ ਬਿਆਨਾਂ ’ਤੇ ਵਿਕਾਸ, ਹੈਪੀ ਵਾਸੀ ਗੋਨੇਆਣਾ ਰੋਡ, ਮਨੀ ਵਾਸੀ ਅਬੋਹਰ ਰੋਡ, ਇੰਦਰ ਗਿੱਲ, ਵਿਜੈ, ਵਿਜੈ (2) ਵਾਸੀ ਸ੍ਰੀ ਮੁਕਤਸਰ ਸਾਹਿਬ ਤੇ 4-5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All