ਵਿੱਦਿਅਕ ਅਦਾਰਿਆਂ ’ਚ ਨੁੱਕੜ ਨਾਟਕ
ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਇਲ ਵਿੱਚ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਅਤੇ ਐੱਸਐਮਓ ਪਾਇਲ ਡਾ. ਹਰਵਿੰਦਰ ਸਿੰਘ ਦੀ ਅਗਵਾਈ ਹੇਠ ਏਡਜ਼ ਪ੍ਰਤੀ ਜਾਗਰੂਕ ਕਰਨ ਲਈ ਨੁੱਕੜ ਨਾਟਕ ਕਰਵਾਏ ਗਏ। ਇਸ ਮੌਕੇ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਏਡਜ਼ ਇੱਕ ਲਾ-ਇਲਾਜ ਅਤੇ ਭਿਆਨਕ ਬਿਮਾਰੀ ਹੈ ਜੋ ਸੰਕ੍ਰਮਿਤ ਵਿਅਕਤੀ ਨਾਲ ਅਸੁਰੱਖਿਅਤ ਸ਼ਰੀਰਕ ਸਬੰਧ ਬਣਾਉਣ, ਦੂਸ਼ਿਤ ਖੂਨ, ਸਕ੍ਰਮਿਤ ਸੂਈ ਜਾਂ ਬਲੇਡ ਦੇ ਇਸਤੇਮਾਲ ਨਾਲ ਹੁੰਦੀ ਹੈ।
ਇਸ ਮੌਕੇ ਅਮਨਪ੍ਰੀਤ ਕੌਰ ਐੱਚਆਈਵੀ/ਏਡਜ਼ ਕਾਉਂਸਲਰ ਨੇ ਪੰਜਾਬ ਸਟੇਟ ਏਡਸ ਕੰਟਰੋਲ ਸੁਸਾਇਟੀ ਵੱਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਅੰਤ ਵਿੱਚ ਨੁੱਕੜ ਨਾਟਕ ਟੀਮ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਵਿਅਕਤੀ ਨੂੰ ਸਮੇਂ ਸਮੇਂ ਸਿਰ ਆਪਣਾ ਐੱਚਆਈਵੀ ਦਾ ਟੈਸਟ ਜਰੂਰ ਕਰਵਾਉਣਾ ਚਾਹੀਦਾ ਹੈ ਤਾਂ ਜੋ ਸਮੇਂ ਸਿਰ ਬੀਮਾਰੀ ਦਾ ਇਲਾਜ ਹੋ ਸਕੇ। ਇਸ ਮੌਕੇ ਸੁਖਵਿੰਦਰ ਕੌਰ, ਦਲਜੀਤ ਸਿੰਘ, ਜਸਵੀਰ ਸਿੰਘ ਅਤੇ ਹਰਜੀਤ ਸਿੰਘ ਵੀ ਮੌਜੂਦ ਸਨ।