Crackdown on Illegal Firecrackers: ਨਾਜਾਇਜ਼ ਪਟਾਕਿਆਂ ਦੀ ਵਿਕਰੀ ਖ਼ਿਲਾਫ਼ ਸਖ਼ਤੀ
ਬਿਨਾਂ ਲਾਇਸੈਂਸ ਪਟਾਕੇ ਵੇਚਣ ਵਾਲੇ ਦੁਕਾਨਦਾਰਾਂ ਵਿਰੁੱਧ ਕੇਸ ਦਰਜ ਕਰਨ ਦੀ ਚਿਤਾਵਨੀ
ਤਿਉਹਾਰਾਂ ਦੇ ਮੱਦੇਨਜ਼ਰ ਸਮਰਾਲਾ ਪੁਲੀਸ ਵੱਲੋਂ ਰਿਹਾਇਸ਼ੀ ਇਲਾਕਿਆਂ ਵਿੱਚ ਨਾਜਾਇਜ਼ ਤੌਰ ’ਤੇ ਪਟਾਕੇ ਵੇਚਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਸਖ਼ਤੀ ਨਾਲ ਚੈਕਿੰਗ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਜਾਂਚ ਦੌਰਾਨ ਕਈ ਥਾਵਾਂ ’ਤੇ ਬਿਨਾਂ ਲਾਇਸੈਂਸ ਤੋਂ ਪਟਾਕਿਆਂ ਦੀ ਵਿਕਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ। ਡੀ ਐੱਸ ਪੀ ਨੇ ਦੱਸਿਆ ਕਿ ਪਰਦੀਪ ਕੁਮਾਰ ਪੁਰਾਣੀ ਦਾਣਾ ਮੰਡੀ ਦੇ ਪਟਾਕਿਆਂ ਦੇ ਸਟੋਰ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਉਕਤ ਦੁਕਾਨਦਾਰ ਕੋਲ ਪਟਾਕੇ ਵੇਚਣ ਦਾ ਲਾਇਸੈਂਸ ਨਹੀਂ ਸੀ। ਇਸ ਲਈ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਇਸ ਤੋਂ ਇਲਾਵਾ ਕੁਝ ਹੋਰ ਥਾਵਾਂ ’ਤੇ ਵੀ ਚੈਕਿੰਗ ਹੋਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਰਿਹਾਇਸ਼ੀ ਇਲਾਕਿਆਂ ਵਿੱਚ ਬਿਨਾਂ ਲਾਇਸੈਂਸ ਪਟਾਕਿਆਂ ਦੀ ਵਿਕਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੁਕਾਨਦਾਰਾਂ ਨੂੰ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕਰਦਿਆਂ ਚਿਤਾਵਨੀ ਦਿੱਤੀ ਕਿ ਜੇ ਚੈਕਿੰਗ ਤੋਂ ਬਾਅਦ ਵੀ ਕੋਈ ਦੁਕਾਨਦਾਰ ਬਿਨਾਂ ਲਾਇਸੈਂਸ ਪਟਾਕੇ ਵੇਚਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਹੋਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲੀਸ ਦੀ ਇਸ ਕਾਰਵਾਈ ਦਾ ਮੁੱਖ ਮਕਸਦ ਤਿਉਹਾਰਾਂ ਦੌਰਾਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣਾ ਹੈ। ਅਜਿਹੇ ਦੁਕਾਨਦਾਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਕੇਸ ਦਰਜ ਕੀਤੇ ਜਾਣਗੇ। ਉਨ੍ਹਾਂ ਪੁਲੀਸ ਪ੍ਰਸ਼ਾਸਨ ਦਾ ਮੁੱਖ ਮਕਸਦ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣਾ ਹੈ। ਅਧਿਕਾਰੀਆਂ ਨੇ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਰਕਾਰੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।

