ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਪ੍ਰਬੰਧ

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਪ੍ਰਬੰਧ

ਲੁਧਿਆਣਾ ਵਿੱਚ ਗੁਰੂ ਨਾਨਕ ਸਟੇਡੀਅਮ ਵਿੱਚ ਮਾਸਕ ਪਾ ਕੇ ਫੁੱਲ ਡਰੈੱਸ ਰਿਹਰਸਲ ਕਰਦੇ ਹੋਏ ਪੰਜਾਬ ਪੁਲੀਸ ਦੇ ਜਵਾਨ। -ਫੋਟੋ: ਹਿਮਾਂਸ਼ੂ ਮਹਾਜਨ

ਗਗਨਦੀਪ ਅਰੋੜਾ
ਲੁਧਿਆਣਾ, 14 ਅਗਸਤ

ਆਜ਼ਾਦੀ ਦਿਹਾੜੇ ’ਤੇ ਸ਼ਹਿਰ ਵਿੱਚ ਸੁਰੱਖਿਆ ਦੇ ਕਰੜੇ ਪ੍ਰਬੰਧ ਲੁਧਿਆਣਾ ਪੁਲੀਸ ਵੱਲੋਂ ਕੀਤੇ ਗਏ ਹਨ। ਸ਼ਹਿਰ ਦੇ ਅੰਦਰੂਨੀ ਇਲਾਕਿਆਂ ’ਚ ਤਾਂ ਪੁਲੀਸ ਨੇ ਸੁਰੱਖਿਆ ਵਧਾ ਦਿੱਤੀ। ਨਾਲ ਹੀ ਸ਼ਹਿਰ ਦੇ ਐਂਟਰੀ ਪੁਆਇੰਟਾ ’ਤੇ ਵੀ ਪੁਲੀਸ ਦੀ ਸਖਤ ਨਾਕਾਬੰਦੀ ਰਹੇਗੀ। ਜ਼ਿਲ੍ਹਾ ਪੁਲੀਸ ਵੱਲੋਂ ਕਮਾਂਡੋ ਫੋਰਸ ਵੀ ਸ਼ਹਿਰ ਦੀ ਸੁਰੱਖਿਆ ਲਈ ਲਗਾਏ ਗਏ ਹਨ। ਹਜ਼ਾਰ ਤੋਂ ਵੱਧ ਪੁਲੀਸ ਮੁਲਾਜ਼ਮਾਂ ਦੇ ਹੱਥ ਸੁਰੱਖਿਆ ਵਿਚ ਲੱਗੇ ਹੋਏ ਹਨ। ਇਸ ਦੇ ਨਾਲ ਹੀ ਸ਼ਹਿਰ ਵਿਚ 100 ਤੋਂ ਵੱਧ ਨਾਕੇ ਵੀ ਲਗਾਉਣ ਦੀ ਤਿਆਰੀ ਕੀਤੀ ਗਈ ਹੈ। ਪੁਲੀਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਅੱਜ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।ਆਜ਼ਾਦੀ ਦਿਹਾੜੇ ਦਾ ਸਮਾਗਮ ਗੁਰੂ ਨਾਨਕ ਸਟੇਡੀਅਮ ਵਿੱਚ ਹੋਵੇਗਾ, ਜਿਸ ’ਚ ਮੁੱਖ ਮਹਿਮਾਨ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਸ਼ਾਮਲ ਹੋ ਰਹੇ ਹਨ। ਸਮਾਗਮ ਦੌਰਾਨ ਪੁਲੀਸ ਨੇ ਪੂਰੇ ਸਟੇਡੀਅਮ ਦੇ ਅੰਦਰ ਤੇ ਬਾਹਰ ਦੋਵੇਂ ਪਾਸੇ ਸਖ਼ਤ ਸੁਰੱਖਿਆ ਚੱਕਰ ਹੇਠ ਘੇਰਿਆ ਜਾਏਗਾ। ਸਟੇਡੀਅਮ ਦੇ ਆਸਪਾਸ ਸ਼ੁੱਕਰਵਾਰ ਰਾਤ ਤੋਂ ਹੀ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤੇ ਗਏ ਹਨ।

ਬੱਸ ਅੱਡੇ ਤੇ ਰੇਲਵੇ ਸਟੇਸ਼ਨ ’ਤੇ ਪੁਲੀਸ ਨੇ ਚਲਾਈ ਤਲਾਸ਼ੀ ਮੁਹਿੰਮ

ਆਜ਼ਾਦੀ ਦਿਹਾੜੇ ’ਤੇ ਸੁਰੱਖਿਆ ਵਿਵਸਥਾ ਨੂੰ ਸਖ਼ਤ ਕਰਨ ਦੇ ਲਈ ਸ਼ਹਿਰ ਦੀ ਪੁਲੀਸ ਨੇ ਬੱਸ ਅੱਡੇ ਤੇ ਰੇਲਵੇ ਸਟੇਸ਼ਨ ’ਤੇ ਚੈਕਿੰਗ ਮੁਹਿੰਮ ਚਲਾਈ। ਪੁਲੀਸ ਅਧਿਕਾਰੀਆਂ ਦੀ ਅਗਵਾਈ ’ਚ ਡਾਗ ਸੁਕੈਅਡ, ਬੱਸ ਨਿਰੋਧਕ ਦਸਤੇ ਤੇ ਬਾਕੀ ਟੀਮਾਂ ਵੀ ਰੇਲਵੇ ਸਟੇਸ਼ਨ ਤੇ ਬੱਸ ਅੱਡੇ ਪੁੱਜੀਆਂ। ਪੁਲੀਸ ਵੱਲੋਂ ਹਰ ਕੋਨੇ ਦੀ ਜਾਂਚ ਕੀਤੀ ਗਈ ਤੇ ਕੁਝ ਯਾਤਰੀਆਂ ਦੇ ਸਾਮਾਨ ਦੀ ਵੀ ਜਾਂਚ ਕੀਤੀ ਗਈ। ਪੁਲੀਸ ਵੱਲੋਂ ਰੇਲਵੇ ਸਟੇਸ਼ਨ ਅਤੇ ਬੱਸ ਅੱਡੇ ’ਤੇ ਵੀ ਸੀਸੀਟੀਵੀ ਕੈਮਰਿਆਂ ਰਾਹੀਂ ਸ਼ੱਕੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ।

ਮੂੰਹ ’ਤੇ ਮਾਸਕ ਲਗਾ ਕੇ ਪੁਲੀਸ ਮੁਲਾਜ਼ਮ ਕਰਨਗੇ ਪਰੇਡ

ਕਰੋਨਾ ਕਾਰਨ ਇਸ ਵਾਰ ਸਮਾਗਮ ਵਿਚ ਬੱਚਿਆਂ ਤੇ ਹੋਰਨਾਂ ਪ੍ਰੋਗਰਾਮਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ, ਨਾਲ ਹੀ ਪਰੇਡ ਵਿਚ ਸ਼ਾਮਲ ਹੋਣ ਵਾਲੇ ਪੁਲੀਸ ਮੁਲਾਜ਼ਮ ਵੀ ਮੂੰਹ ’ਤੇ ਮਾਸਕ ਲਗਾ ਕੇ ਸਲਾਮੀ ਦੇਣਗੇ ਤੇ ਸਮਾਜਿਕ ਦੂਰੀ ਦਾ ਪਾਲਣ ਵੀ ਕੀਤਾ ਜਾਵੇਗਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਮੁੱਖ ਖ਼ਬਰਾਂ

ਕਿਸਾਨੀ ਨਾਲ ਕੇਂਦਰ ਸਰਕਾਰ ਦਾ ਧੱਕਾ ਬਰਦਾਸ਼ਤ ਨਹੀਂ ਕਰਾਂਗੇ: ਕੈਪਟਨ

ਕਿਸਾਨੀ ਨਾਲ ਕੇਂਦਰ ਸਰਕਾਰ ਦਾ ਧੱਕਾ ਬਰਦਾਸ਼ਤ ਨਹੀਂ ਕਰਾਂਗੇ: ਕੈਪਟਨ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿਲਾਂ ਖ਼ਿਲਾਫ਼ ਕਾਨੂੰਨ...

ਕਿਸਾਨਾਂ ਨੂੰ ਨਹੀਂ ਮਿਲ ਰਿਹਾ ਚਿੱਟੇ ਸੋਨੇ ਦਾ ਐੱਮਐੱਸਪੀ ਭਾਅ

ਕਿਸਾਨਾਂ ਨੂੰ ਨਹੀਂ ਮਿਲ ਰਿਹਾ ਚਿੱਟੇ ਸੋਨੇ ਦਾ ਐੱਮਐੱਸਪੀ ਭਾਅ

ਹਜ਼ਾਰ ਤੋਂ ਪੰਦਰਾਂ ਸੌ ਘਾਟੇ ਵਿੱਚ ਨਰਮਾ ਵੇਚਣ ਲਈ ਮਜਬੂਰ ਹੋਏ ਕਿਸਾਨ

ਸ਼ਹਿਰ

View All