DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

StrictAction: ਛੁੱਟੀਆਂ ’ਚ ਚੱਲ ਰਹੇ ਸਕੂਲਾਂ ’ਤੇ ਕਾਰਵਾਈ

ਸੂਬਾ ਸਰਕਾਰ ਵੱਲੋਂ ਲਗਾਤਾਰ ਵਧ ਰਹੀ ਗਰਮੀ ਨੂੰ ਦੇਖਦਿਆਂ ਸਕੂਲਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਹੈ। ਸਰਕਾਰ ਦੇ ਇਨ੍ਹਾਂ ਹੁਕਮਾਂ ਦੀ ਕਥਿਤ ਉਲੰਘਣਾ ਕਰ ਕੇ ਬੱਚਿਆਂ ਨੂੰ ਪੜ੍ਹਾ ਰਹੇ ਦੋ ਸਕੂਲਾਂ ’ਤੇ ਸਿੱਖਿਆ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਸੂਬਾ ਸਰਕਾਰ ਵੱਲੋਂ ਲਗਾਤਾਰ ਵਧ ਰਹੀ ਗਰਮੀ ਨੂੰ ਦੇਖਦਿਆਂ ਸਕੂਲਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਹੈ। ਸਰਕਾਰ ਦੇ ਇਨ੍ਹਾਂ ਹੁਕਮਾਂ ਦੀ ਕਥਿਤ ਉਲੰਘਣਾ ਕਰ ਕੇ ਬੱਚਿਆਂ ਨੂੰ ਪੜ੍ਹਾ ਰਹੇ ਦੋ ਸਕੂਲਾਂ ’ਤੇ ਸਿੱਖਿਆ ਵਿਭਾਗ ਨੇ ਕਾਰਵਾਈ ਆਰੰਭ ਦਿੱਤੀ ਹੈ। ਇਹ ਕਾਰਵਾਈ ਸਕੂਲਾਂ ਦੀਆਂ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਵੀਡੀਓ ਦੇ ਆਧਾਰ ’ਤੇ ਕੀਤੀ ਗਈ ਹੈ। ਇਨ੍ਹਾਂ ਵਿੱਚੋਂ ਇੱਕ ਵੀਡੀਓ ਨਰਾਇਣਾ ਈ-ਟੈਕਨੋ ਸਕੂਲ ਦੀ ਹੈ ਜਦਕਿ ਦੂਜੀ ਵੀਡੀਓ ਸਥਾਨਕ ਆਰ ਐੱਸ ਮਾਡਲ ਸਕੂਲ ਦੀ ਹੈ ਜੋ ਸ਼ੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋਈ ਹੈ।

ਇਨ੍ਹਾਂ ਵੀਡੀਓਜ਼ ਦੇ ਆਧਾਰ ’ਤੇ ਸਿੱਖਿਆ ਵਿਭਾਗ ਨੇ ਰਿਪੋਰਟ ਮੰਗ ਲਈ ਹੈ। ਪਤਾ ਲੱਗਾ ਹੈ ਕਿ ਆਰ ਐੱਸ ਮਾਡਲ ਸਕੂਲ ਵਿੱਚ ਸਿਰਫ ਬੋਰਡ ਦੀਆਂ ਜਮਾਤਾਂ ਅੱਠਵੀਂ, 10ਵੀਂ ਅਤੇ 12ਵੀਂ ਜਮਾਤ ਦੇ ਬੱਚਿਆਂ ਨੂੰ ਹੀ ਵਾਧੂ ਤਿਆਰੀ ਲਈ ਬੁਲਾਇਆ ਗਿਆ ਸੀ। ਗਰਮੀਆਂ ਦੀਆਂ ਛੁੱਟੀਆਂ ਹੋਣ ਦੇ ਬਾਵਜੂਦ ਸ਼ਾਸ਼ਤਰੀ ਨਗਰ ’ਚ ਪੈਂਦੇ ਉਕਤ ਸਕੂਲ ਵਿੱਚ ਬੱਚਿਆਂ ਨੂੰ ਬੁਲਾਉਣ ਸਬੰਧੀ ਜਦੋਂ ਇੱਕ ਪੱਤਰਕਾਰ ਨੇ ਸਕੂਲ ਦੇ ਪ੍ਰਬੰਧਕਾਂ ਦਾ ਪੱਖ ਲੈਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੌਰਾਨ ਪੈਦਾ ਹੋਏ ਮਾਹੌਲ ਦੀ ਵੀਡੀਓ ਵੀ ਸ਼ੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਗਈ। ਇਸ ਤੋਂ ਬਾਅਦ ਸਿੱਖਿਆ ਵਿਭਾਗ ਨੇ ਮਾਮਲੇ ਦੀ ਜਾਂਚ ਕਰਨ ਨਿਰਦੇਸ਼ ਦਿੰਦਿਆਂ ਸਕੂਲ ਤੋਂ ਰਿਪੋਰਟ ਮੰਗ ਲਈ ਹੈ। ਦੂਜੇ ਪਾਸੇ ਡਿਪਟੀ ਡੀਈਓ ਅਮਨਦੀਪ ਸਿੰਘ ਨੇ ਦੱਸਿਆ ਕਿ ਆਰ ਐੱਸ ਮਾਡਲ ਸਕੂਲ ਦਾ ਮਾਮਲਾ ਅੱਜ ਦਾ ਹੈ। ਇਸ ਮਾਮਲੇ ਦੀ ਵੀਰਵਾਰ ਨੂੰ ਜਾਂਚ ਕਰਵਾਈ ਜਾਵੇਗੀ ਤੇ ਰਿਪੋਰਟ ਵਿਭਾਗ ਨੂੰ ਭੇਜੀ ਜਾਵੇਗੀ। ਨਰਾਇਣਾ ਈ-ਟੈਕਨੋ ਸਕੂਲ ਵਿਰੁੱਧ ਕੀਤੀ ਕਾਰਵਾਈ ਬਾਰੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਰਿਪੋਰਟ ਅਧਿਕਾਰੀਆਂ ਨੂੰ ਸੌਂਪ ਦਿੱਤੀ ਗਈ ਹੈ।

Advertisement

Advertisement
Advertisement
×