DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Strike Warning: ਨਿੱਜੀ ਕੰਪਨੀ ਨੂੰ ਠੇਕਾ ਦੇਣ ’ਤੇ ਸੰਘਰਸ਼ ਦੀ ਚਿਤਾਵਨੀ

ਡੋਰ ਟੂ ਡੋਰ ਕੂੜਾ ਚੁੱਕਣ ਦਾ ਠੇਕਾ ਪ੍ਰਾੲੀਵੇਟ ਕੰਪਨੀ ਨੂੰ ਨਾ ਦੇਣ ਦੀ ਅਪੀਲ

  • fb
  • twitter
  • whatsapp
  • whatsapp
featured-img featured-img
ਕਾਰਜਕਾਰੀ ਪ੍ਰਧਾਨ ਵਰੁਣ ਰਾਜ ਦਾ ਸਨਮਾਨ ਕਰਦੇ ਹੋਏ ਨਰੇਸ਼ ਧੀਂਗਾਨ। -ਫੋਟੋ: ਇੰਦਰਜੀਤ ਵਰਮ
Advertisement

ਨਿਗਮ ਕਰਮਚਾਰੀ ਯੂਨੀਅਨ ਵੱਲੋਂ ਨਗਰ ਨਿਗਮ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇ ਨਗਰ ਨਿਗਮ ਨੇ ਪ੍ਰਾਈਵੇਟ ਕੰਪਨੀ ਨੂੰ ਡੋਰ ਟੂ ਡੋਰ ਕੂੜਾ ਚੁੱਕਣ ਦਾ ਠੇਕਾ ਦਿੱਤਾ ਤਾਂ ਨਿਗਮ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹੇ। ਅੱਜ ਮਾਡਲ ਟਾਊਨ ਵਿੱਚ ਨਗਰ ਨਿਗਮ ਕਰਮਚਾਰੀ ਯੂਨੀਅਨ ਦੇ ਚੇਅਰਮੈਨ ਨਰੇਸ਼ ਧੀਂਗਾਨ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਆਗੂਆਂ ਵੱਲੋਂ ਨਗਰ ਨਿਗਮ ਦੀ ਇਸ ਕਾਰਵਾਈ ਦਾ ਤਿੱਖਾ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਮਿਹਨਤੀ ਆਗੂ ਵਰੁਣ ਰਾਜ ਨੂੰ ਉਨ੍ਹਾਂ ਦੀਆਂ ਅਣਥੱਕ ਸੇਵਾਵਾਂ ਨੂੰ ਵੇਖਦਿਆਂ ਯੂਨੀਅਨ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ।

ਮੀਟਿੰਗ ਦੌਰਾਨ ਸ੍ਰੀ ਧੀਂਗਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਾਅਦਾਖਿਲਾਫ਼ੀ ਕਾਰਨ ਨਿਗਮ ਮੁਲਾਜ਼ਮਾਂ ਵਿੱਚ ਰੋਸ ਹੈ ਕਿਉਂਕਿ ਜਦੋਂ ਨਿਗਮ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਗਈ ਸੀ ਤਾਂ ਸਥਾਨਕ ਸਰਕਾਰ ਮੰਤਰੀ, ਵਿਧਾਇਕਾਂ ਅਤੇ ਨਗਰ ਨਿਗਮ ਮੇਅਰ ਵੱਲੋਂ ਮੁਲਾਜ਼ਮਾਂ ਨੂੰ ਲਿਖਤੀ ਭਰੋਸਾ ਦਿੱਤਾ ਸੀ ਕਿ ਮੁਲਾਜ਼ਮਾਂ ਨੂੰ ਜਲਦੀ ਹੀ ਪੱਕਾ ਕੀਤਾ ਜਾਵੇਗਾ ਪਰ ਪੰਜਾਬ ਸਰਕਾਰ ਤੇ ਨਿਗਮ ਪ੍ਰਸ਼ਾਸਨ ਆਪਣੇ ਲਿਖਤੀ ਵਾਅਦੇ ਤੋਂ ਮੁੱਕਰ ਗਈ ਹੈ। ਇਸ ਤੋਂ ਇਲਾਵਾ ਨਿਗਮ ਨੇ ਪਿਛਲੇ ਸੰਘਰਸ਼ ਦੌਰਾਨ ਵੀ ਭਰੋਸਾ ਦਿੱਤਾ ਸੀ ਕਿ ਡੋਰ ਟੂ ਡੋਰ ਕੂੜੇ ਦਾ ਕੰਮ ਠੇਕੇ ਉਤੇ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਿਗਮ ਮੁਲਾਜ਼ਮਾਂ ਵੱਲੋਂ ਇਸ ਤਰ੍ਹਾਂ ਦੀ ਹਰ ਕਾਰਵਾਈ ਦਾ ਵੱਡੇ ਪੱਧਰ ’ਤੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਰਵੀ ਮਤੰਗ, ਪਿੰਕਾ ਚੰਡਾਲਿਆ, ਪ੍ਰਦੀਪ ਲਾਂਬਾ, ਰਾਜਵੀਰ ਚੋਟਾਲਾ, ਸੁਭਾਸ਼ ਸੌਦੇ, ਰਾਜੇਸ਼ ਟਾਂਕ, ਪੱਪੂ ਬੇਦੀ, ਸੁਮਿਤ ਚੋਟਾਲਾ, ਵਿਕਾਸ ਸੌਦੇ ਹਾਜ਼ਰ ਸਨ।

Advertisement

Advertisement
Advertisement
×