DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਸਫ਼ਾਈ ਕਾਮਿਆਂ ਦੀਆਂ ਮੰਗਾਂ ਦੀ ਜ਼ੋਰਦਾਰ ਵਕਾਲਤ

ਵੀਹ ਦਿਨ ਤੋਂ ਪੰਜਾਬ ਭਰ ਦੇ ਸਫ਼ਾਈ ਕਾਮਿਆਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਦੀ ਹਮਾਇਤ ਵਿੱਚ ਅੱਜ ਜਨਤਕ ਜਮਹੂਰੀ ਜਥੇਬੰਦੀਆਂ ਨੇ ਧਰਨੇ ਵਿੱਚ ਸ਼ਾਮਲ ਹੋ ਕੇ ਇਕ ਵਾਰ ਫਿਰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਬੁਲਾਰਿਆਂ ਨੇ ਪੰਜਾਬ ਸਰਕਾਰ ਸਫ਼ਾਈ ਕਾਮਿਆਂ...

  • fb
  • twitter
  • whatsapp
  • whatsapp
featured-img featured-img
ਜਨਤਕ ਜਥੇਬੰਦੀਆਂ ਦੇ ਨੁਮਾਇੰਦੇ ਸਫ਼ਾਈ ਕਾਮਿਆਂ ਨੂੰ ਹਮਾਇਤ ਦੇਣ ਮੌਕੇ।
Advertisement

ਵੀਹ ਦਿਨ ਤੋਂ ਪੰਜਾਬ ਭਰ ਦੇ ਸਫ਼ਾਈ ਕਾਮਿਆਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਦੀ ਹਮਾਇਤ ਵਿੱਚ ਅੱਜ ਜਨਤਕ ਜਮਹੂਰੀ ਜਥੇਬੰਦੀਆਂ ਨੇ ਧਰਨੇ ਵਿੱਚ ਸ਼ਾਮਲ ਹੋ ਕੇ ਇਕ ਵਾਰ ਫਿਰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਬੁਲਾਰਿਆਂ ਨੇ ਪੰਜਾਬ ਸਰਕਾਰ ਸਫ਼ਾਈ ਕਾਮਿਆਂ ਦੀ ਹੱਕੀ ਤੇ ਮੰਨੀਆਂ ਮੰਗਾਂ ਮੰਨਣ ਦੀ ਜ਼ੋਰਦਾਰ ਵਕਾਲਤ ਕੀਤੀ। ਉਨ੍ਹਾਂ ਤੀਹ ਜੁਲਾਈ ਦੇ ਪੰਜਾਬ ਦੀ ਵੀ ਹਮਾਇਤ ਕੀਤੀ। ਪੰਜਾਬ ਬੰਦ ਲਈ ਭਲਕੇ ਇਕੱਤਰ ਹੋ ਕੇ ਸ਼ਹਿਰ ਵਿੱਚ ਪ੍ਰਚਾਰ ਕਰਨ ਦਾ ਵੀ ਫ਼ੈਸਲਾ ਕੀਤਾ ਤਾਂ ਜੋ ਲੋਕਾਂ ਨੂੰ ਵੀ ਜਾਗਰੂਕ ਕਰਕੇ ਇਸ ਵਿੱਚ ਸ਼ਾਮਲ ਕੀਤਾ ਜਾ ਸਕੇ। ਇਨਕਲਾਬੀ ਕੇਂਦਰ ਪੰਜਾਬ ਦੇ ਜਰਨਲ ਸਕੱਤਰ ਕੰਵਲਜੀਤ ਖੰਨਾ ਨੇ ਦੱਸਿਆ ਕਿ ਮੀਟਿੰਗ ਵਿੱਚ ਸ਼ਾਮਲ ਸਾਰੀਆਂ ਜਥੇਬੰਦੀਆਂ ਨੇ ਪੰਜਾਬ ਸਰਕਾਰ ਵਲੋਂ ਸਫ਼ਾਈ ਕਾਮਿਆਂ ਦੀਆਂ ਮੰਗਾਂ ਨੂੰ ਲਟਕਾਉਣਾ ਜਾਰੀ ਰੱਖਣ ਦੀ ਸਖ਼ਤ ਨਿੰਦਾ ਕਰਦਿਆਂ ਇਨ੍ਹਾਂ ਮੰਗਾਂ ਦੀ ਪੂਰਤੀ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਦੋ ਵਾਰ ਹੜਤਾਲ ’ਤੇ ਗਏ ਕਾਮੇ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ, ਕੱਚੇ ਕਾਮੇ ਪੱਕੇ ਕਰਨ, ਠੇਕੇਦਾਰੀ ਸਿਸਟਮ ਖ਼ਤਮ ਕਰਨ, ਮਹਿੰਗਾਈ ਭੱਤਾ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਸਫ਼ਾਈ ਕਾਮਿਆਂ ਨੂੰ ਲਗਾਤਾਰ ਠਿੱਠ ਕਰ ਰਹੀ ਹੈ ਜਿਸ ਦੇ ਮਾੜੇ ਸਿੱਟੇ ਨਿਕਲਣਗੇ। ਉਨ੍ਹਾਂ ਬਰਨਾਲਾ ਪੁਲੀਸ ਜਬਰ ਦੇ ਦੋਸ਼ੀਆਂ ਨੂੰ ਬਰਖ਼ਾਸਤ ਕਰਨ, ਪਰਚੇ ਦਰਜ ਕਰਨ ਦੀ ਮੰਗ ਕੀਤੀ ਹੈ। ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ, ਜਮਹੂਰੀ ਕਿਸਾਨ ਸਭਾ ਦੇ ਗੁਰਮੇਲ ਸਿੰਘ ਰੂਮੀ, ਸਾਂਝਾ ਪੈਨਸ਼ਨਰ ਫਰੰਟ ਦੇ ਪ੍ਰਧਾਨ ਮਾਸਟਰ ਅਸ਼ੋਕ ਭੰਡਾਰੀ, ਬਲਵਿੰਦਰ ਸਿੰਘ ਪਟਵਾਰੀ, ਪੱਲੇਦਾਰ ਯੂਨੀਅਨ ਦੇ ਆਗੂ ਅਵਤਾਰ ਸਿੰਘ ਬਿੱਲਾ, ਨਗਰ ਸੁਧਾਰ ਸਭਾ ਦੇ ਪ੍ਰਧਾਨ ਮਾਸਟਰ ਅਵਤਾਰ ਸਿੰਘ, ਰੋਡਵੇਜ਼ ਆਗੂ ਅਵਤਾਰ ਸਿੰਘ ਗਗੜਾ, ਗੱਲਾ ਮਜ਼ਦੂਰ ਯੂਨੀਅਨ ਦੇ ਦੇਵਰਾਜ, ਪੇਂਡੂ ਮਜ਼ਦੂਰ ਯੂਨੀਅਨ ਮਸ਼ਾਲ ਦੇ ਆਗੂ ਮਦਨ ਸਿੰਘ ਨੇ ਵੀ ਸੰਬੋਧਨ ਕੀਤਾ। ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਨੇ ਇਨ੍ਹਾਂ ਜਥੇਬੰਦੀਆਂ ਦੇ ਆਗੂਆਂ ਦਾ ਹਮਾਇਤ ਲਈ ਧੰਨਵਾਦ ਕੀਤਾ।

Advertisement
Advertisement
×