DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Stubble Management Review: ਡਾਇਰੈਕਟਰ ਵੱਲੋਂ ਪਰਾਲੀ ਪ੍ਰਬੰਧਨ ਦਾ ਜਾਇਜ਼ਾ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਗੁਰਜੀਤ ਸਿੰਘ ਬਰਾੜ ਨੇ ਬਲਾਕ ਸਮਰਾਲਾ ਦੇ ਖੇਤਾਂ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸੰਭਾਲਣ (ਇਨ-ਸੀਟੂ) ਅਤੇ ਖੇਤ ਤੋਂ ਬਾਹਰ ਪ੍ਰਬੰਧਨ (ਐਕਸ-ਸੀਟੂ) ਦੀਆਂ...

  • fb
  • twitter
  • whatsapp
  • whatsapp
featured-img featured-img
ਖੇਤਾਂ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀ।
Advertisement

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਗੁਰਜੀਤ ਸਿੰਘ ਬਰਾੜ ਨੇ ਬਲਾਕ ਸਮਰਾਲਾ ਦੇ ਖੇਤਾਂ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸੰਭਾਲਣ (ਇਨ-ਸੀਟੂ) ਅਤੇ ਖੇਤ ਤੋਂ ਬਾਹਰ ਪ੍ਰਬੰਧਨ (ਐਕਸ-ਸੀਟੂ) ਦੀਆਂ ਤਕਨੀਕਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ. ਗੌਰਵ ਧੀਰ ਨੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਸਹੀ ਵਰਤੋਂ ਅਤੇ ਪਰਾਲੀ ਪ੍ਰਬੰਧਨ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਜ਼ਮੀਨ ਵਿੱਚ ਮਿਲਾਉਣ ਨਾਲ ਮਿੱਟੀ ਦੀ ਸਿਹਤ ਅਤੇ ਉਪਜਾਊ ਸ਼ਕਤੀ ਵਧਦੀ ਹੈ। ਜਦਕਿ ਪਰਾਲੀ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਿੱਟੀ ਦੇ ਲਾਭਕਾਰੀ ਸੂਖਮ ਜੀਵ ਮਰ ਜਾਂਦੇ ਹਨ।

Advertisement

ਦੌਰੇ ਦੌਰਾਨ ਖੇਤੀਬਾੜੀ ਵਿਭਾਗ ਨਾਲ ਜੁੜੇ ਅਗਾਂਹਵਧੂ ਕਿਸਾਨ ਪ੍ਰਹਲਾਦ ਸਿੰਘ ਦੇ ਖੇਤ ਵਿੱਚ ਪੀ ਆਰ 126 ਝੋਨੇ ਦੀ ਵਾਢੀ ਮਗਰੋਂ ਮਲਚਰ ਰਾਹੀਂ ਪਰਾਲੀ ਦੀ ਸੰਭਾਲ ਕੀਤੀ ਗਈ। ਹੁਣ ਹਲ ਅਤੇ ਰੋਟਾਵੇਟਰ ਨਾਲ ਇਸ ਨੂੰ ਮਿੱਟੀ ਵਿੱਚ ਮਿਲਾਇਆ ਜਾਵੇਗਾ। ਕਿਸਾਨ ਪ੍ਰਹਲਾਦ ਸਿੰਘ ਪਿਛਲੇ ਪੰਜ ਸਾਲਾਂ ਤੋਂ 50 ਏਕੜ ਰਕਬੇ ਵਿੱਚ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਇਸ ਵਿਧੀ ਨਾਲ ਜ਼ਮੀਨ ਨਰਮ ਰਹਿੰਦੀ ਹੈ। ਆਲੂਆਂ ਦੀ ਫ਼ਸਲ ਦੇ ਆਕਾਰ ਵਿੱਚ ਵਾਧਾ ਹੁੰਦਾ ਹੈ, ਬਿਮਾਰੀਆਂ ਘਟਦੀਆਂ ਹਨ ਅਤੇ ਖਾਦਾਂ ਦੀ ਲੋੜ ਵੀ ਘੱਟ ਪੈਂਦੀ ਹੈ। ਉਹ ਆਪਣੇ ਖੇਤਾਂ ਵਿੱਚ ਆਲੂਆਂ ਦੀਆਂ ਪੁਖਰਾਜ, ਐੱਲ ਆਰ, ਸੈਂਟਾਨਾ, ਡਾਇਮੰਡ ਅਤੇ ਜੋਤੀ ਕਿਸਮਾਂ ਬੀਜਦਾ ਹੈ।

Advertisement

Advertisement
×