ਵਿਦਿਆਰਥੀਆਂ ਨੇ ਮੁਜ਼ਾਹਰਾ ਕੀਤਾ
ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਦਾ ਸ਼ਡਿਊਲ ਜਾਰੀ ਕਰਵਾਉਣ ਦੀ ਮੰਗ ਲਈ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਯੂਨੀਵਰਸਿਟੀ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਦੀ ਹਮਾਇਤ ਵਜੋਂ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਵਿਦਿਆਰਥੀ ਆਗੂਆਂ...
Advertisement
ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਦਾ ਸ਼ਡਿਊਲ ਜਾਰੀ ਕਰਵਾਉਣ ਦੀ ਮੰਗ ਲਈ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਯੂਨੀਵਰਸਿਟੀ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਦੀ ਹਮਾਇਤ ਵਜੋਂ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਵਿਦਿਆਰਥੀ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀਆਂ ਚੋਣਾਂ ਕਰਵਾਈਆਂ ਜਾਣ ਅਤੇ ਸੇਨੈਟ ਨੂੰ ਮਜ਼ਬੂਤ ਕਰਨ, ਇਸ ਦੇ ਅੰਦਰ ਸਿਆਸੀ ਪਾਰਟੀਆਂ ਦਾ ਦਖ਼ਲ ਘੱਟ ਕਰਨ, ਯੂਨੀਵਰਸਿਟੀ ਪ੍ਰਬੰਧ ਅੰਦਰ ਵਿਦਿਆਰਥੀਆਂ ਤੇ ਲੋਕਾਂ ਦੀ ਸਮਹੂਲੀਅਤ ਨੂੰ ਯਕੀਨੀ ਬਣਾਉਣ, ਯੂਨੀਵਰਸਿਟੀਆਂ ਨੂੰ ਖ਼ੁਦ-ਮੁਖਤਿਆਰੀ ਦੇਣ, ਵਿਦਿਅਕ ਸੰਸਥਾਵਾਂ ਦੀ ਨਿੱਜੀਕਰਨ ਦੀ ਨੀਤੀ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਸਿੱਖਿਆ ਖੇਤਰ ਲਈ ਲੋੜੀਂਦੇ ਬਜਟ ਦੀ ਵੀ ਮੰਗ ਕੀਤੀ।
Advertisement
Advertisement
×

