ਨਿੱਜੀ ਪੱਤਰ ਪ੍ਰੇਰਕ
ਖੰਨਾ, 11 ਮਾਰਚ
ਅੱਜ ਇਥੋਂ ਦੇ ਗੁਲਜ਼ਾਰ ਗਰੁੱਪ ਆਫ਼ ਇਸੀਟੀਚਿਊਟਸ ਦਾ ਰਾਸ਼ਟਰੀ ਟੈਕ ਫੈਸਟ ਰੋਬੋਮੇਨੀਆ-2022 ਸ਼ਾਨੋ ਸ਼ੌਕਤ ਨਾਲ ਅਰੰਭ ਹੋਇਆ, ਜਿਸ ਵਿੱਚ ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਕਾਲਜਾਂ ਤੋਂ 56 ਦੇ ਕਰੀਬ ਟੀਮਾਂ ਦੇ ਪੰਜ ਹਜ਼ਾਰ ਤੋਂ ਵਧੇਰੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਤਕਨੀਕ ਅਤੇ ਰੰਗਾਰੰਗ ਪ੍ਰੋਗਰਾਮਾਂ ਦੇ ਸੁਮੇਲ ਬਣ ਕੇ ਉੱਭਰੇ ਪ੍ਰੋਗਰਾਮ ਵਿਚ, ਜਿੱਥੇ ਵਿਦਿਆਰਥੀਆਂ ਨੇ ਰੋਬੋਟਿਕਸ ਅਤੇ ਆਟੋਮੇਸ਼ਨ ਦੇ ਬਿਹਤਰੀਨ ਮਾਡਲ ਪੇਸ਼ ਕੀਤੇ। ਇਸ ਦੇ ਨਾਲ ਹੀ ਵਿਦਿਆਰਥੀਆਂ ਦਰਮਿਆਨ ਟੈਕਨਾਲੋਜੀ ਨਾਲ ਸਬੰਧਤ ਕੁਇਜ਼ ਵੀ ਕਰਵਾਏ ਗਏ, ਜਿਸ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਚੇਅਰਮੈਨ ਗੁਰਚਰਨ ਸਿੰਘ ਅਤੇ ਡਾਇਰੈਕਟ ਗੁਰਕੀਰਤ ਸਿੰਘ ਨੇ ਇਨਾਮ ਤਕਸੀਮ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਆਪ ਬਣਾਏ ਤਕਨਾਲੋਜੀ ਦੇ ਜੋ ਬਿਹਤਰੀਨ ਮਾਡਲ ਅਤੇ ਮਸ਼ੀਨਾਂ ਦਾ ਜੋ ਹੈਰਾਨੀਜਨਕ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਪ੍ਰਬੰਧ ਵਿਦਿਆਰਥੀਆਂ ਦੀਆਂ ਸੋਚਾਂ ਦੀਆਂ ਉਡਾਣਾਂ ਅਤੇ ਉਨ੍ਹਾਂ ਦੇ ਰਚਨਾਤਮਿਕ ਦਿਮਾਗ਼ ਨੂੰ ਇਕ ਪਲੇਟਫ਼ਾਰਮ ’ਤੇ ਲੈ ਕੇ ਆਉਣਾ ਹੁੰਦਾ ਹੈ।
ਵਿਦਿਆਰਥੀਆਂ ਦੇ ਵੀਡੀਓ ਮੇਕਿੰਗ ਮੁਕਾਬਲੇ ਕਰਵਾਏ
ਖੰਨਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਾਰਜਸ਼ੀਲ ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿੱਚ ਸਾਇੰਸ ਤੇ ਗਣਿਤ ਵਿਭਾਗ ਵੱਲੋਂ ਕੌਮੀ ਵਿਗਿਆਨ ਦਿਵਸ ਨੂੰ ਸਮਰਪਿਤ ‘ਵੀਡੀਓ ਮੇਕਿੰਗ’ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਪਾਣੀ ਦੀ ਸੰਭਾਲ ਲਈ ਰਣਨੀਤੀਆਂ ਸੀ। ਇਸ ਵਰ੍ਹੇ ਦਾ ਉਦੇਸ਼ ‘ਟਿਕਾਊ ਭਵਿੱਖ ਲਈ ਵਿਗਿਆਨ ਤੇ ਟਕਨਾਲੋਜੀ ਵਿੱਚ ਇਕਾਕ੍ਰਿਤ’ ਪਹੁੰਚ ਸੀ। ਇਸ ਮੌਕੇ ਸੁਖਮਨੀ ਕੌਰ ਨੇ ਪਹਿਲਾ, ਕੋਮਲਪ੍ਰੀਤ ਕੌਰ ਦੂਜਾ, ਰਵਦੀਪ ਕੌਰ ਨੇ ਤੀਜਾ ਅਤੇ ਕਮਲਪ੍ਰੀਤ ਕੌਰ ਨੇ ਕੋਨਸੋਲੇਸ਼ਨ ਇਨਾਮ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ.ਕੁਲਦੀਪ ਕੌਰ ਧਾਲੀਵਾਲ ਨੇ ਜੇਤੂ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।