ਲੁਧਿਆਣਾ: ਸਥਾਨਕ ਸਪਰਿੰਗ ਡੇਲ ਪਬਲਿਕ ਸਕੂਲ ਵਿੱਚ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸਿੱਪੀਆਂ, ਸਿਤਾਰੇ, ਰਬਿਨ, ਮੌਲੀਆਂ, ਮੋਤੀਆਂ ਅਤੇ ਫੁੱਲਾਂ ਨਾਲ ਸੁੰਦਰ ਰੱਖੜੀਆਂ ਤਿਆਰ ਕਰਕੇ ਸਾਰਿਆਂ ਨੂੰ ਆਪਣੀ ਕਲਾ ਰਾਹੀਂ ਪ੍ਰਭਾਵਿਤ ਕੀਤਾ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ, ਡਾਇਰੈਕਟਰਾਂ ਮਨਦੀਪ ਵਾਲੀਆ ਅਤੇ ਕਮਲਪ੍ਰੀਤ ਕੌਰ ਸਮੇਤ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵਧੀਆ ਰੱਖੜੀਆਂ ਬਣਾਉਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਰੱਖੜੀਆਂ ਦੀ ਪ੍ਰਦਰਸ਼ਨੀ ਵੀ ਲਾਈ ਗਈ। -ਖੇਤਰੀ ਪ੍ਰਤੀਨਿਧ