ਖੰਨਾ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀਐੱਸਸੀ ਸਮੈਸਟਰ ਦੂਜਾ ਦੇ ਨਤੀਜਿਆਂ ਵਿਚ ਇਥੋਂ ਦੇ ਏਐੱਸ ਕਾਲਜ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਇਸ ਸਬੰਧੀ ਪ੍ਰਿੰਸੀਪਲ ਡਾ. ਮੀਨੂੰ ਸ਼ਰਮਾ ਨੇ ਦੱਸਿਆ ਕਿ ਵਿਦਿਆਰਥਣ ਸਾਕਸ਼ੀ ਨੇ 93.4 ਫ਼ੀਸਦ ਅੰਕਾਂ ਨਾਲ ਯੂਨੀਵਰਸਿਟੀ ’ਚੋਂ ਦੂਜਾ, ਪ੍ਰਿਜਲ ਨੇ 90.43 ਫ਼ੀਸਦ ਅੰਕਾਂ ਨਾਲ ਯੂਨੀਵਰਸਿਟੀ ’ਚੋਂ ਨੌਵਾਂ ਅਤੇ ਅੰਜਲੀ ਸਿੰਗਲਾ ਨੇ 84.17 ਫ਼ੀਸਦ ਅੰਕਾਂ ਨਾਲ ਕਾਲਜ ਵਿਚੋਂ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਮਿੰਦਰ ਸਿੰਘ, ਸੁਸ਼ੀਲ ਕੁਮਾਰ, ਐਡਵੋਕੇਟ ਬਰਿੰਦਰ ਡੈਵਿਟ, ਅਮਿਤ ਵਰਮਾ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਕਾਲਜ ਸਟਾਫ ਨੂੰ ਵਧਾਈ ਦਿੱਤੀ। -ਨਿੱਜੀ ਪੱਤਰ ਪ੍ਰੇਰਕ