ਬਾਬਾ ਜ਼ੋਰਾਵਰ ਸਕੂਲ ਦੇ ਵਿਦਿਆਰਥੀਆਂ ਨੇ ਸਰਸ ਮੇਲਾ ਦੇਖਿਆ
ਵੱਖ-ਵੱਖ ਰਾਜਾਂ ਦੇ ਸੱਭਿਅਾਚਾਰ, ਰਵਾਇਤੀ ਪਹਿਰਾਵੇ, ਖਾਣ-ਪੀਣ ਤੇ ਲੋਕ ਕਲਾਵਾਂ ਨੂੰ ਦਾ ਅਾਨੰਦ ਮਾਣਿਅਾ
ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਦੇ ਅੱਠਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀ ਮਨਦੀਪ ਸਿੰਘ ਅਤੇ ਮਨਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਵਿੱਚ ਚੱਲ ਰਹੇ ਸਰਸ ਮੇਲੇ ਵਿੱਚ ਸ਼ਾਮਲ ਹੋਏ। ਇਸ ਦੌਰਾਨ ਵਿਦਿਆਰਥੀਆਂ ਨੇ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਸਟਾਲਾਂ ਤੇ ਵਿਗਿਆਨਕ ਜਾਣਕਾਰੀ ਪ੍ਰਾਪਤ ਕੀਤੀ ਅਤੇ ਨਵੀਂ ਖੇਤੀ ਤਕਨੀਕਾਂ ਬਾਰੇ ਸਿੱਖਿਆ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਸਰਸ ਮੇਲੇ ਵਿੱਚ ਵੱਖ-ਵੱਖ ਰਾਜਾਂ ਦੇ ਸੱਭਿਆਚਾਰਕ ਪ੍ਰੋਗਰਾਮ, ਰਵਾਇਤੀ ਪਹਿਰਾਵੇ, ਖਾਣ-ਪੀਣ ਅਤੇ ਲੋਕ ਕਲਾਵਾਂ ਨੂੰ ਦਾ ਆਨੰਦ ਮਾਣਿਆ। ਇਸ ਨਾਲ ਵਿਦਿਆਰਥੀਆਂ ਨੂੰ ਹੋਰਨਾਂ ਸਟੇਟਾਂ ਦੀ ਸੰਸਕ੍ਰਿਤੀ, ਰੀਤੀ-ਰਿਵਾਜ਼ਾਂ ਅਤੇ ਜੀਵਨ ਸ਼ੈਲੀ ਬਾਰੇਜਾਣਕਾਰੀ ਮਿਲੀ। ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੇਲੇ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਕਰਦੇ ਹਨ। ਇਨ੍ਹਾਂ ਨਾਲ ਬੱਚਿਆਂ ਵਿੱਚ ਪ੍ਰੇਰਨਾ ਅਤੇ ਸਮਾਜਿਕ ਸੂਝ ਵੱਧਦੀ ਹੈ ਤੇ ਨਾਲ ਹੀ ਉਨ੍ਹਾਂ ਨੂੰ ਪ੍ਰੈਕਟੀਕਲ ਸਿੱਖਿਆ, ਟੀਮ ਵਰਕ ਅਤੇ ਨਵੀਆਂ ਸਿੱਖਣ ਤਕਨੀਕਾਂ ਬਾਰੇ ਵੀ ਗਿਆਨ ਮਿਲਦਾ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਵਿਦਿਆਰਥੀਆਂ ਅਤੇ ਸਕੂਲ ਪ੍ਰਬੰਧਕੀ ਨੂੰ ਇਸ ਉਪਰਾਲੇ ਲਈ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।