ਰਾੜਾ ਸਾਹਿਬ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ
ਇਥੇ ਸੰਤ ਈਸ਼ਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਵਿੱਚ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਮੁਖੀ ਸੰਤ ਅਮਰ...
ਇਥੇ ਸੰਤ ਈਸ਼ਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਵਿੱਚ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਮੁਖੀ ਸੰਤ ਅਮਰ ਸਿੰਘ ਵਿਦਿਆਰਥੀਆਂ ਨੂੰ ਆਸ਼ੀਰਵਾਦ ਦੇਣ ਲਈ ਪਹੁੰਚੇ। ਉਨ੍ਹਾਂ ਦੇ ਨਾਲ ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ ਵੀ ਮੌਜੂਦ ਸਨ। ਮਹਾਪੁਰਸ਼ਾਂ ਦਾ ਸਕੂਲ ਪੁੱਜਣ ’ਤੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਮਨਿੰਦਰਜੀਤ ਸਿੰਘ ਬੈਨੀਪਾਲ, ਐਡਵੋਕੇਟ ਭਵਪ੍ਰੀਤ ਸਿੰਘ ਮੁੰਡੀ, ਗੁਰਨਾਮ ਸਿੰਘ ਅੜੈਚਾ, ਮਾਸਟਰ ਪਰਮਿੰਦਰਜੀਤ ਸਿੰਘ, ਮਲਕੀਤ ਸਿੰਘ ਪਨੇਸਰ, ਪ੍ਰਿੰਸੀਪਲ ਡਾ. ਧੀਰਜ ਕੁਮਾਰ ਥਪਲਿਆਲ, ਵਾਈਸ ਪ੍ਰਿੰਸੀਪਲ ਹਰਪ੍ਰੀਤ ਕੌਰ ਅਤੇ ਸਮੂਹ ਸਟਾਫ ਮੈਂਬਰਾਂ ਨੇ ਸਵਾਗਤ ਕੀਤਾ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਰਾੜਾ ਸਾਹਿਬ ਸੰਪ੍ਰਦਾਇ ਦੇ ਮੌਜੂਦਾ ਮੁਖੀ ਬਾਬਾ ਅਮਰ ਸਿੰਘ ਨੇ ਵਿੱਦਿਆ, ਖੇਡਾਂ ਅਤੇ ਸੰਗੀਤ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ। ਪ੍ਰੋਗਰਾਮ ਦਾ ਪ੍ਰਬੰਧ ਅਸਟੇਟ ਅਫ਼ਸਰ ਕੈਪਟਨ ਰਣਜੀਤ ਸਿੰਘ ਵੱਲੋਂ ਸੁਚੱਜੇ ਢੰਗ ਨਾਲ ਕੀਤਾ ਗਿਆ।

