ਸਨਮਤੀ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ
ਸਥਾਨਕ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸਿੱਖਿਆ ਦੇ ਖੇਤਰ ਵਿੱਚ ਚੰਗੀ ਕਾਰਗੁਜ਼ਾਰੀ ਦਿਖਾ ਰਿਹਾ ਹੈ। ਸਕੂਲ ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਤੇਗ ਬਹਾਦਰ ਇੰਸਟੀਟਿਊਟ ਆਫ ਮੈਨਜਮੈਂਟ ਤਕਨਾਲੋਜੀ ਮੁੱਲਾਂਪੁਰ ਦਾਖਾ ਦੁਆਰਾ ਕਰਵਾਏ ਗਏ ‘ਅਨੁਭਵ 2025’ ਵਿੱਚ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲੈ ਕੇ ਮੱਲਾਂ ਮਾਰੀਆਂ। ਮਹਿੰਦੀ ਮੁਕਾਬਲੇ ਵਿੱਚ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਰਜਨੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਰੰਗੋਲੀ ਵਿੱਚ ਗਿਆਰਵੀਂ ਦੇ ਵਿਦਿਆਰਥੀ ਨਵਦੀਪ ਸਿੰਘ, ਆਰਤੀ ਦੇਵੀ, ਅੰਜਲੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਪੋਸਟਰ ਮੇਕਿੰਗ ਵਿੱਚ ਦਸਵੀਂ ਜਮਾਤ ਦੀ ਵਿਦਿਆਰਥਣ ਗੁਰਨੂਰ ਕੌਰ ਨੇ ਦੂਜਾ ਸਥਾਨ, ਲੋਕ ਗੀਤ ਲੰਮੀ ਹੇਕ ਵਿੱਚ ਤਰਨਜੀਤ ਕੌਰ ਮੁਸਕਾਨ, ਹਰਸਿਮਰਨ ਕੌਰ, ਜੈਸਮੀਨ ਕੌਰ, ਪਲਕ ਅਤੇ ਜਵਿਕਾ ਨੇ ਪਹਿਲਾ ਸਥਾਨ ਹਾਸਲ ਕੀਤਾ। ਲੋਕ ਗੀਤ ਵਿੱਚ ਬਾਰ੍ਹਵੀਂ ਦੀ ਵਿਦਿਆਰਥਣ ਰਾਜਦੀਪ ਕੌਰ ਨੇ ਤੀਜਾ ਸਥਾਨ ਅਤੇ ਲੋਕ ਨਾਚ ਵਿੱਚ ਗਿਆਰਵੀਂ ਦੀ ਵਿਦਿਆਰਥਣ ਮਹਿਕ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੇਹਾ ਸਹੋਤਾ, ਨਵਜੋਤ ਕੌਰ, ਵੀਰਪਾਲ ਕੌਰ, ਗੁਰਮੀਤ ਕੌਰ, ਜਸਵੀਰ ਕੁਮਾਰੀ ਨੂੰ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਜੈਨ, ਸੈਕਟਰੀ ਮਹਾਵੀਰ ਜੈਨ ਅਤੇ ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਵਲੋਂ ਵਧਾਈ ਦਿੱਤੀ ਗਈ।
