ਸ਼ੰਕਰ ਦਾਸ ਸਕੂਲ ਦੇ ਵਿਦਿਆਰਥੀਆਂ ਨੇ 4 ਸੋਨ ਤਗ਼ਮੇ ਫੁੰਡੇ
ਸ਼ੰਕਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੇ ਖੇਡਾਂ ਦੇ ਖੇਤਰ ਵਿਚ 4 ਗੋਲਡ ਮੈਡਲ ਜਿੱਤੇ। ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਨਿਰੰਜਨ ਕੁਮਾਰ ਨੇ ਦੱਸਿਆ ਕਿ ਜ਼ਿਲਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚ ਅੰਡਰ-19 ਅਤੇ ਅੰਡਰ-17 ਦੇ ਵੱਖ-ਵੱਖ ਭਾਰ ਵਰਗ ਤਹਿਤ ਸਕੂਲ ਦੇ...
Advertisement
ਸ਼ੰਕਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੇ ਖੇਡਾਂ ਦੇ ਖੇਤਰ ਵਿਚ 4 ਗੋਲਡ ਮੈਡਲ ਜਿੱਤੇ। ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਨਿਰੰਜਨ ਕੁਮਾਰ ਨੇ ਦੱਸਿਆ ਕਿ ਜ਼ਿਲਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚ ਅੰਡਰ-19 ਅਤੇ ਅੰਡਰ-17 ਦੇ ਵੱਖ-ਵੱਖ ਭਾਰ ਵਰਗ ਤਹਿਤ ਸਕੂਲ ਦੇ ਵਿਦਿਆਰਥੀ ਰੁਸਤਮ ਅਤੇ ਗੈਵੀ ਨੇ ਪਹਿਲਾ ਸਥਾਨ ਹਾਸਲ ਕਰਦਿਆਂ 4 ਗੋਲਡ ਮੈਡਲ ਹਾਸਲ ਕੀਤੇ। ਦੋ ਗੋਲਡ ਮੈਡਲ ਫ੍ਰੀ ਸਟਾਈਲ ਅਤੇ ਦੋ ਗੋਲਡ ਮੈਡਲ ਗ੍ਰੀਕੋ ਫ੍ਰੀ ਸਟਾਈਲ ਕੁਸ਼ਤੀ ਮੁਕਾਬਲਿਆਂ ਦੌਰਾਨ ਇਨ੍ਹਾਂ ਵਿਦਿਆਰਥੀਆਂ ਨੇ ਹਾਸਲ ਕਰਕੇ ਸਕੂਲ, ਮਾਤਾ-ਪਿਤਾ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਨਿਰੰਜਨ ਕੁਮਾਰ ਨੇ ਇਨ੍ਹਾਂ ਦੋਵਾਂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਡੀ.ਪੀ.ਈ. ਸੰਦੀਪ ਸਿੰਘ ਅਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ।
Advertisement
Advertisement