ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜ਼ੋਰਾਵਰ ਸਿੰਘ ਸਕੂਲ ਦੇ ਵਿਦਿਆਰਥੀ ਕ੍ਰਿਕਟ ’ਚ ਛਾਏ

ਖੰਨਾ ਜ਼ੋਨ ਵਿੱਚ ਖੇਡਦਿਆਂ ਚਾਂਦੀ ਦਾ ਤਗ਼ਮਾ ਜਿੱਤਿਆ
ਜੇਤੂ ਖਿਡਾਰੀ ਤੇ ਸਕੂਲ ਪ੍ਰਬੰਧਕ। -ਫੋਟੋ: ਬਸਰਾ
Advertisement

ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਮੈਦਾਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਖੇਤਰ ਦਾ ਨਾਮ ਰੋਸ਼ਨ ਕੀਤਾ ਹੈ। ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅੰਡਰ-19 ਕ੍ਰਿਕਟ ਲੜਕਿਆਂ ਦੇ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਖੰਨਾ ਜ਼ੋਨ ਵੱਲੋਂ ਖੇਡਦਿਆਂ ਬਿਹਤਰੀਨ ਖੇਡ ਦਿਖਾਉਂਦੇ ਹੋਏ ਚਾਂਦੀ ਦਾ ਤਗ਼ਮਾ ਹਾਸਲ ਕੀਤਾ। ਇਸ ਕਾਮਯਾਬੀ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਹੈ। ਜਿੱਤ ਹਾਸਲ ਕਰਨ ਵਾਲੇ ਵਿਦਿਆਰਥੀਆਂ ਵਿੱਚ ਅਮ੍ਰਿਤਵੀਰ ਸਿੰਘ, ਕਰਨਜੋਤ ਸਿੰਘ, ਲਖਵੀਰ ਸਿੰਘ ਅਤੇ ਸਮੀਰ ਸਿੰਘ ਯਾਦਵ ਸ਼ਾਮਲ ਹਨ। ਇਨ੍ਹਾਂ ਨੇ ਆਪਣੀ ਮਹਨਤ ਅਤੇ ਖੇਡ ਪ੍ਰਤੀ ਜਜ਼ਬੇ ਨਾਲ ਇਹ ਮਾਣ ਹਾਸਲ ਕੀਤਾ ਹੈ।

ਪ੍ਰਿੰਸੀਪਲ ਕਾਹਲੋਂ ਨੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਸਕੂਲ ਦੇ ਡੀ.ਪੀ.ਈ. ਗੁਰਵਿੰਦਰ ਸਿੰਘ ਅਤੇ ਕੋਚ ਰਮਨਦੀਪ ਸਿੰਘ ਕਾਹਲੋਂ ਨੇ ਖਿਡਾਰੀਆਂ ਦੀ ਮਹਨਤ ਅਤੇ ਲਗਨ ਦੀ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਇਹ ਜਿੱਤ ਸਾਰੇ ਸਕੂਲ ਲਈ ਮਾਣ ਦੀ ਗੱਲ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਵੀ ਖਿਡਾਰੀਆਂ ਨੂੰ ਵਧਾਈ ਦਿੱਤੀ

Advertisement

Advertisement
Show comments