ਵਿਦਿਆਰਥੀਆਂ ਨੇ ਸ਼ਹਾਦਤ ਨੂੰ ਸਿਜਦਾ ਕੀਤਾ
ਬ੍ਰਿਟਿਸ਼ ਕਾਨਵੈਂਟ ਸਕੂਲ ਫਤਹਿਪੁਰ ਵਿੱਚ ਪ੍ਰਧਾਨ ਜਤਿੰਦਰਪਾਲ ਸਿੰਘ ਜੌਲੀ, ਚੇਅਰਪਰਸਨ ਸਤਿੰਦਰਜੀਤ ਕੌਰ, ਮੀਤ ਪ੍ਰਧਾਨ ਨਵੇਰਾ ਜੌਲੀ ਅਤੇ ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਸਕੂਲ ਦੀ ਵਿਸ਼ੇਸ਼ ਅਸੈਂਬਲੀ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਯਾਦ ਕੀਤਾ ਗਿਆ।...
Advertisement
ਬ੍ਰਿਟਿਸ਼ ਕਾਨਵੈਂਟ ਸਕੂਲ ਫਤਹਿਪੁਰ ਵਿੱਚ ਪ੍ਰਧਾਨ ਜਤਿੰਦਰਪਾਲ ਸਿੰਘ ਜੌਲੀ, ਚੇਅਰਪਰਸਨ ਸਤਿੰਦਰਜੀਤ ਕੌਰ, ਮੀਤ ਪ੍ਰਧਾਨ ਨਵੇਰਾ ਜੌਲੀ ਅਤੇ ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਸਕੂਲ ਦੀ ਵਿਸ਼ੇਸ਼ ਅਸੈਂਬਲੀ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਯਾਦ ਕੀਤਾ ਗਿਆ। ਸਕੂਲੀ ਵਿਦਿਆਰਥੀਆਂ ਵੱਲੋਂ ਸ਼ਬਦ ਪੜ੍ਹ ਕੇ ਅਸੈਂਬਲੀ ਦੀ ਸ਼ੁਰੂਆਤ ਕੀਤੀ। ਇਸ ਮੌਕੇ ਭਾਸ਼ਣ, ਕਵਿਤਾ, ਮੂਲ ਮੰਤਰ ਉਚਾਰਨ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਨੇ ਗੁਰੂ ਸਾਹਿਬ ਦੇ ਜੀਵਨ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗੁੁਰੂ ਜੀ ਦੀ ਲਾਸਾਨੀ ਸ਼ਹਾਦਤ ਨੇ ਸਿਰਫ਼ ਸਿੱਖ ਇਤਿਹਾਸ ਨੂੰ ਨਵਾਂ ਮੋੜ ਨਹੀਂ ਦਿੱਤਾ, ਸਗੋਂ ਪੂਰੇ ਵਿਸ਼ਵ ਨੂੰ ਹੱਕ ਸੱਚ ਇਨਸਾਫ਼ ਅਤੇ ਧਰਮ ਲਈ ਮਰ ਮਿਟਣ ਦਾ ਜਜ਼ਬਾ ਦਿੱਤਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।
Advertisement
Advertisement
×

