ਵਿਦਿਆਰਥੀਆਂ ਨੇ ਬੂਟੇ ਲਾਏ
ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਦੇ ਐੱਨ ਐੱਸ ਐੱਸ ਵਾਲੰਟੀਅਰਾਂ ਵੱਲੋਂ ਬੂਟੇ ਲਾਉਣ ਲਈ ਇੱਕ ਰੋਜ਼ਾ ਵਿਸ਼ੇਸ਼ ਕੈਂਪ ਲਾਇਆ ਗਿਆ। ਵਾਤਾਵਰਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ, ਵਾਤਾਵਰਨ ਸੰਤੁਲਨ ਵਿੱਚ ਯੋਗਦਾਨ ਪਾਉਣ ਅਤੇ ਵਿਦਿਆਰਥੀਆਂ ਨੂੰ ਟਿਕਾਊ ਪਹਿਲਕਦਮੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ...
ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਦੇ ਐੱਨ ਐੱਸ ਐੱਸ ਵਾਲੰਟੀਅਰਾਂ ਵੱਲੋਂ ਬੂਟੇ ਲਾਉਣ ਲਈ ਇੱਕ ਰੋਜ਼ਾ ਵਿਸ਼ੇਸ਼ ਕੈਂਪ ਲਾਇਆ ਗਿਆ। ਵਾਤਾਵਰਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ, ਵਾਤਾਵਰਨ ਸੰਤੁਲਨ ਵਿੱਚ ਯੋਗਦਾਨ ਪਾਉਣ ਅਤੇ ਵਿਦਿਆਰਥੀਆਂ ਨੂੰ ਟਿਕਾਊ ਪਹਿਲਕਦਮੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਲਾਏ ਗਏ ਇਸ ਵਿਸ਼ੇਸ਼ ਕੈਂਪ ਦੌਰਾਨ ਕਾਲਜ ਦੇ ਆਸ-ਪਾਸ ਦੇ ਖੇਤਰਾਂ ਵਿੱਚ ਨਿੰਮ, ਪਿੱਪਲ ਅਤੇ ਫਲ਼ਦਾਰ ਰੁੱਖ ਲਾਏ ਗਏ। ਕਾਲਜ ਦੇ ਪ੍ਰਿੰਸੀਪਲ ਡਾ. ਸੰਦੀਪ ਸਾਹਨੀ ਨੇ ਐੱਨ ਐੱਸ ਐੱਸ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਇਸੇ ਦੌਰਾਨ ਕਾਲਜ ਦੇ ਵਿਹੜੇ ਵਿੱਚ ਜਜ਼ਬਾ ਦੇ ਅਧੀਨ ਅੰਤਰ ਸਕੂਲ ਮੁਕਾਬਲੇ ਕਰਵਾਏ ਗਏ। ਇਸ ਮੌਕੇ ਗੀਤ, ਲੇਖ ਲਿਖਣ ਮੁਕਾਬਲੇ, ਕਹਾਣੀ ਲਿਖਣ, ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਕਾਲਜ ਦੇ ਪ੍ਰਿੰਸੀਪਲ ਡਾਕਟਰ ਸੰਦੀਪ ਸਾਹਨੀ ਨੇ ਵੱਖ ਵੱਖ ਵੰਨਗੀਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਦੇ ਹੋਏ ਕਿਹਾ ਕਿ ਹਰ ਵਿਦਿਆਰਥੀ ਵਿੱਚ ਅਨੇਕਾਂ ਗੁਣ ਲੁਕੇ ਹੁੰਦੇ ਹਨ। ਉਹ ਚੰਗੀ ਕਹਾਣੀ ਸਿਰਜ ਸਕਦਾ ਹੈ, ਚੰਗਾ ਗੀਤ ਗਾ ਸਕਦਾ ਹੈ। ਅਜਿਹੇ ਪ੍ਰੋਗਰਾਮ ਇਹਨਾਂ ਗੁਣਾਂ ਨੂੰ ਹੋਰ ਨਿਖਾਰਦੇ ਹਨ। ਅੰਤਰ ਸਕੂਲ ਮੁਕਾਬਲਿਆਂ ਵਿੱਚ ਇਲਾਕੇ ਦੇ ਦਰਜਨ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।