ਵਿਦਿਆਰਥੀਆਂ ਵੱਲੋਂ ਮਨੁੱਖਤਾ ਦੀ ਸੇਵਾ ਸੰਸਥਾ ਦਾ ਦੌਰਾ
ਬਾਬਾ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਲੁਧਿਆਣਾ ਦੇ ਵਿਦਿਆਰਥੀਆਂ ਨੂੰ ਮਨੁੱਖਤਾ ਦੀ ਸੇਵਾ ਸੰਸਥਾ ਦਾ ਦੌਰਾ ਕਰਵਾਇਆ ਗਿਆ। ਇਹ ਸੰਸਥਾ ਬਜੁਰਗਾਂ, ਬੇਸਹਾਰਾ, ਅਪਾਹਜ, ਬਿਮਾਰ ਅਤੇ ਲੋੜਵੰਦ ਲੋਕਾਂ ਦਾ ਸਹਾਰਾ ਬਣਦੀ ਹੈ। ਇਸ ਦੌਰੇ ਵਿਦਿਆਰਥੀਆਂ ਨੇ ਜਿੱਥੇ ਸੰਸਥਾ ਵਿੱਚ ਰਹਿ...
Advertisement
ਬਾਬਾ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਲੁਧਿਆਣਾ ਦੇ ਵਿਦਿਆਰਥੀਆਂ ਨੂੰ ਮਨੁੱਖਤਾ ਦੀ ਸੇਵਾ ਸੰਸਥਾ ਦਾ ਦੌਰਾ ਕਰਵਾਇਆ ਗਿਆ। ਇਹ ਸੰਸਥਾ ਬਜੁਰਗਾਂ, ਬੇਸਹਾਰਾ, ਅਪਾਹਜ, ਬਿਮਾਰ ਅਤੇ ਲੋੜਵੰਦ ਲੋਕਾਂ ਦਾ ਸਹਾਰਾ ਬਣਦੀ ਹੈ। ਇਸ ਦੌਰੇ ਵਿਦਿਆਰਥੀਆਂ ਨੇ ਜਿੱਥੇ ਸੰਸਥਾ ਵਿੱਚ ਰਹਿ ਰਹੇ ਬਜ਼ੁਰਗਾਂ ਨਾਲ ਬੈਠ ਕੇ ਗੱਲਾਂ ਕੀਤੀਆਂ ਉੱਥੇ ਬੇਸਹਾਰਾ ਅਤੇ ਵੱਖ ਵੱਖ ਬਿਮਾਰੀਆਂ ਤੋਂ ਪੀੜਤਾਂ ਲੋਕਾਂ ਦੇ ਦੁੱਖ ਵੀ ਵੰਡਾਏ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਿਆ। ਇਸ ਮੌਕੇ ਵਿਦਿਆਰਥੀਆਂ ਨੇ ਜਿੱਥੇ ਆਪਣੇ ਬਜ਼ੁਰਗਾਂ ਦੀ ਸੇਵਾ ਕਰਨ ਅਤੇ ਉਨਾਂ ਨੂੰ ਕਦੇ ਵੀ ਬਿਰਧ ਆਸ਼ਰਮਾਂ ਵਿੱਚ ਨਾ ਭੇਜਣ ਦਾ ਪ੍ਰਣ ਕੀਤਾ ਉੱਥੇ ਗਰੀਬ ਅਤੇ ਲੋੜਵੰਦਾਂ ਦੀ ਮਦਦ ਕਰਨ ਲਈ ਹਮੇਸ਼ਾਂ ਤਿਆਰ ਰਹਿਣ ਦੀ ਹਾਮੀ ਭਰੀ। ਪ੍ਰਿੰਸੀਪਲ ਰਪਾਲੀ ਕਟਾਰੀਆ ਨੇ ਵਿਦਿਆਰਥੀਆਂ ਵਿੱਚ ਕਦਰਾਂ ਕੀਮਤਾਂ, ਸਤਿਕਾਰ ਅਤੇ ਸੇਵਾ ਭਾਵਨਾ ਦੀ ਲੋੜ ਸਦਕਾ ਵਿਦਿਆਰਥੀਆਂ ਨੂੰ ਅੱਗੇ ਤੋਂ ਵੀ ਅਜਿਹੇ ਦੌਰਿਆਂ ਨੂੰ ਕਰਾਉਣ ਦਾ ਫ਼ੈਸਲਾ ਕੀਤਾ।
Advertisement
Advertisement
×