ਵਿਦਿਆਰਥੀਆਂ ਨੂੰ ਵਿਦਿਅਕ ਟੂਰ ਕਰਵਾਇਆ
ਇਥੇ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵੱਲੋਂ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਨਰਸਰੀ ਤੋਂ ਪਹਿਲੀ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿਦਿਅਕ ਟੂਰ ਕਰਵਾਇਆ ਗਿਆ। ਇਸ ਵਿਦਿਅਕ ਟੂਰ ਦੌਰਾਨ ਵਿਦਿਆਰਥੀਆਂ...
Advertisement
ਇਥੇ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵੱਲੋਂ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਨਰਸਰੀ ਤੋਂ ਪਹਿਲੀ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿਦਿਅਕ ਟੂਰ ਕਰਵਾਇਆ ਗਿਆ। ਇਸ ਵਿਦਿਅਕ ਟੂਰ ਦੌਰਾਨ ਵਿਦਿਆਰਥੀਆਂ ਨੂੰ ਗੁਰਦੁਆਰਾ ਨੌਲੱਖਾ ਸਾਹਿਬ ਦੀ ਹਜ਼ੂਰੀ ਵਿੱਚ ਅਰਦਾਸ ਕੀਤੀ ਤੇ ਸਿੱਖ ਇਤਿਹਾਸ ਨਾਲ ਸਬੰਧਤ ਕਈ ਮਹੱਤਵਪੂਰਨ ਗੱਲਾਂ ਬਾਰੇ ਸਿੱਖਿਆ ਪ੍ਰਾਪਤ ਕੀਤੀ। ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਅਜਿਹੇ ਵਿਦਿਅਕ ਟੂਰ ਵਿਦਿਆਰਥੀਆਂ ਵਿੱਚ ਨਾ ਸਿਰਫ਼ ਧਾਰਮਿਕ ਜਾਗਰੂਕਤਾ ਪੈਦਾ ਕਰਦੇ ਹਨ, ਸਗੋਂ ਉਨ੍ਹਾਂ ਨੂੰ ਗੁਰਮਤਿ ਅਸੂਲਾਂ ’ਤੇ ਚੱਲਣ ਲਈ ਪ੍ਰੇਰਿਤ ਵੀ ਕਰਦੇ ਹਨ। ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਸਕੂਲ ਪ੍ਰਿੰਸੀਪਲ ਅਤੇ ਸਾਰੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ।
Advertisement
Advertisement
×