ਵਿਦਿਆਰਥੀਆਂ ਨੂੰ ਚਿੜੀਆਘਰ ਦਾ ਟੂਰ ਲਵਾਇਆ
ਇਥੇ ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ਵੱਲੋਂ ਵਿਦਿਆਰਥੀਆਂ ਦਾ ਇੱਕ ਰੋਜ਼ਾ ਟੂਰ ਲਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਚੰਡੀਗੜ੍ਹ-ਜ਼ੀਰਕਪੁਰ ਰੂਟ ਸਥਿਤ ਛੱਤਬੀੜ ਚਿੜੀਆਘਰ ਦਾ ਦੌਰਾ ਕੀਤਾ। ਇਹ ਟੂਰ ਸਕੂਲ ਦੇ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਦੀ ਅਗਵਾਈ ਅਤੇ ਮਾਰਗਦਰਸ਼ਨ ਹੇਠ ਸੰਪੰਨ ਹੋਈ।...
Advertisement
ਇਥੇ ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ਵੱਲੋਂ ਵਿਦਿਆਰਥੀਆਂ ਦਾ ਇੱਕ ਰੋਜ਼ਾ ਟੂਰ ਲਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਚੰਡੀਗੜ੍ਹ-ਜ਼ੀਰਕਪੁਰ ਰੂਟ ਸਥਿਤ ਛੱਤਬੀੜ ਚਿੜੀਆਘਰ ਦਾ ਦੌਰਾ ਕੀਤਾ। ਇਹ ਟੂਰ ਸਕੂਲ ਦੇ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਦੀ ਅਗਵਾਈ ਅਤੇ ਮਾਰਗਦਰਸ਼ਨ ਹੇਠ ਸੰਪੰਨ ਹੋਈ। ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਕਿਹਾ ਕਿ ਅਜਿਹੀਆਂ ਸੈਰਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਜ਼ਰੂਰੀ ਹਨ। ਇਹ ਨਾ ਸਿਰਫ਼ ਮਨੋਰੰਜਨ ਦਾ ਸਾਧਨ ਹਨ, ਸਗੋਂ ਵਿਦਿਆਰਥੀਆਂ ਨੂੰ ਕੁਦਰਤ ਅਤੇ ਜੀਵ-ਜੰਤੂਆਂ ਪ੍ਰਤੀ ਸੰਵੇਦਨਸ਼ੀਲ ਬਣਾਉਦੀਆਂ ਹਨ। ਇਸ ਦੌਰਾਨ ਸਕੂਲ ਵੱਲੋਂ ਵਿਦਿਆਰਥੀਆਂ ਲਈ ਖਾਣ-ਪੀਣ ਅਤੇ ਸੁਰੱਖਿਆ ਦਾ ਪੂਰਾ ਪ੍ਰਬੰਧ ਕੀਤਾ ਗਿਆ ਸੀ। ਸ਼ਾਮ ਨੂੰ ਵਿਦਿਆਰਥੀ ਸਕੂਲ ਵਾਪਸ ਪਰਤੇ ਅਤੇ ਆਪਣੇ ਅਨੁਭਵਾ ਨੂੰ ਸਾਝਾਂ ਕਰਦੀਆਂ ਇਸ ਟੂਰ ਨੂੰ ਯਾਦਗਾਰ ਦੱਸਿਆ। ਸਕੂਲ ਪ੍ਰਬੰਧਕਾਂ ਨੇ ਅਜਿਹੀਆਂ ਗਤੀਵਿਧੀਆਂ ਨੂੰ ਅੱਗੇ ਵੀ ਜਾਰੀ ਰੱਖਣ ਦਾ ਵਾਅਦਾ ਕੀਤਾ।
Advertisement
Advertisement
×