ਸਟੱਡੀ ਸਰਕਲ ਦੇ ਕੇਂਦਰੀ ਸਮਾਗਮ ਦੀ ਸ਼ੁਰੂਆਤ
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਕੇਂਦਰੀ ਅਸਥਾਨ ਮਾਡਲ ਟਾਊਨ ਐਕਸਟੈਨਸ਼ਨ ਵਿੱਚ 53ਵੇਂ ਸਾਲਾਨਾ ਸਮਾਗਮ ਦੀ ਅੱਜ ਜੈਕਾਰਿਆਂ ਦੀ ਗੂੰਜ ਨਾਲ ਸ਼ੁਰੂਆਤ ਹੋ ਗਈ ਹੈ, ਜਿਸ ਵਿੱਚ ਦੇਸ਼ ਵਿਦੇਸ਼ ਤੋਂ 250 ਤੋਂ ਵੱਧ ਡੈਲੀਗੇਟ ਪਹੁੰਚੇ ਹਨ। ਸਟੱਡੀ ਸਰਕਲ ਦੀਆਂ ਪੰਜ...
Advertisement
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਕੇਂਦਰੀ ਅਸਥਾਨ ਮਾਡਲ ਟਾਊਨ ਐਕਸਟੈਨਸ਼ਨ ਵਿੱਚ 53ਵੇਂ ਸਾਲਾਨਾ ਸਮਾਗਮ ਦੀ ਅੱਜ ਜੈਕਾਰਿਆਂ ਦੀ ਗੂੰਜ ਨਾਲ ਸ਼ੁਰੂਆਤ ਹੋ ਗਈ ਹੈ, ਜਿਸ ਵਿੱਚ ਦੇਸ਼ ਵਿਦੇਸ਼ ਤੋਂ 250 ਤੋਂ ਵੱਧ ਡੈਲੀਗੇਟ ਪਹੁੰਚੇ ਹਨ। ਸਟੱਡੀ ਸਰਕਲ ਦੀਆਂ ਪੰਜ ਕੌਂਸਲਾਂ ਦੇ ਮੁਖੀਆਂ ਵੱਲੋਂ ਨਿਸ਼ਾਨ ਸਾਹਿਬ ਲਹਿਰਾਇਆ ਗਿਆ। ਇਸ ਮੌਕੇ ਬਲਜੀਤ ਸਿੰਘ ਚੇਅਰਮੈਨ ਨੇ ਸੰਦੇਸ਼ ਵੀ ਦਿੱਤਾ। ਸਟੱਡੀ ਸਰਕਲ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਸਮਾਗਮ ਵਿੱਚ ਸ਼ਾਮਲ ਹੋਏ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਜਥੇਬੰਦੀਆਂ ਦੇ ਮੁਖੀਆਂ ਦਾ ਸਨਮਾਨ ਕੀਤਾ ਗਿਆ।
Advertisement
Advertisement
