ਸਬ-ਇੰਸਪੈਕਟਰ ਚਰਨਜੀਤ ਸਿੰਘ ਨੇ ਈਸੜੂ ਚੌਕੀ ਦਾ ਚਾਰਜ ਲਿਆ
ਪਾਇਲ: ਸਬ-ਇੰਸਪੈਕਟਰ ਚਰਨਜੀਤ ਸਿੰਘ ਭੁਰਥਲਾ ਨੇ ਅੱਜ ਪੁਲੀਸ ਚੌਕੀ ਈਸੜੂ ਦਾ ਚਾਰਜ ਸੰਭਾਲ ਲਿਆਹ ਹੈ। ਉਹ ਖੰਨਾ ਤੋਂ ਬਦਲ ਕੇ ਇਥੇ ਆਏ ਹਨ। ਸ੍ਰੀ ਭੁਰਥਲਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ...
Advertisement
ਪਾਇਲ: ਸਬ-ਇੰਸਪੈਕਟਰ ਚਰਨਜੀਤ ਸਿੰਘ ਭੁਰਥਲਾ ਨੇ ਅੱਜ ਪੁਲੀਸ ਚੌਕੀ ਈਸੜੂ ਦਾ ਚਾਰਜ ਸੰਭਾਲ ਲਿਆਹ ਹੈ। ਉਹ ਖੰਨਾ ਤੋਂ ਬਦਲ ਕੇ ਇਥੇ ਆਏ ਹਨ। ਸ੍ਰੀ ਭੁਰਥਲਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਰਪੰਚਾਂ ਤੇ ਮਹੁਤਬਰਾਂ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਸਰਕਾਰ ਤੇ ਪੁਲੀਸ ਪ੍ਰਸ਼ਾਸਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਸ਼ਾਂ ਤਸਕਰਾਂ ਨੂੰ ਨੱਥ ਪਾਉਣ ਲਈ ਪੁਲੀਸ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੁਲੀਸ ਦੀ ਮਦਦ ਕੀਤੀ ਜਾਵੇ। ਇਸ ਮੌਕੇ ਥਾਣੇਦਾਰ ਮੁਖਤਿਆਰ ਸਿੰਘ, ਮੁਣਸ਼ੀ ਬਿਕਰਮਜੀਤ ਸਿੰਘ ਭੰਗੂ, ਹੌਲਦਾਰ ਹਰਬੰਸ ਸਿੰਘ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement