ਸੁਦਰਸ਼ਨ ਜੋਸ਼ੀ ਨੂੰ ਰਾਏਕੋਟ ਕੌਂਸਲ ਦਾ ਪ੍ਰਧਾਨ ਚੁਣਿਆ

ਉੱਚ ਅਧਿਕਾਰੀਆਂ ਦੀ ਹਾਜ਼ਰੀ ’ਚ ਕਰੋਨਾ ਨਿਯਮਾਂ ਦੀਆਂ ਉਡਾਈਆਂ ਗਈਆਂ ਧੱਜੀਆਂ

ਸੁਦਰਸ਼ਨ ਜੋਸ਼ੀ ਨੂੰ ਰਾਏਕੋਟ ਕੌਂਸਲ ਦਾ ਪ੍ਰਧਾਨ ਚੁਣਿਆ

ਨਵੇਂ ਚੁਣੇ ਗਏ ਪ੍ਰਧਾਨ ਸੁਦਰਸ਼ਨ ਜੋਸ਼ੀ ਤੇ ਮੀਤ ਪ੍ਰਧਾਨ ਰਣਜੀਤ ਕੌਰ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨਾਲ।

ਰਾਮ ਗੋਪਾਲ ਰਾਏਕੋਟੀ
ਰਾਏਕੋਟ, 15 ਅਪਰੈਲ

ਰਾਏਕੋਟ ਨਗਰ ਕੌਂਸਲ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਅੱਜ ਕੌਂਸਲ ਦੇ ਮੀਟਿੰਗ ਹਾਲ ਵਿੱਚ ਐੱਸ.ਡੀ.ਐੱਮ ਕਮ ਚੋਣਕਾਰ ਅਧਿਕਾਰੀ ਡਾ. ਹਿਮਾਂਸ਼ੂ ਗੁਪਤਾ ਦੀ ਦੇਖ ਰੇਖ ਹੇਠ ਕਰਵਾਈ ਗਈ, ਜਿਸ ਵਿੱਚ ਕਾਂਗਰਸ ਦੇ ਚੁਣੇ ਗਏ ਸਮੂਹ 15 ਕੌਂਸਲਰਾਂ ਵੱਲੋਂ ਸੁਦਰਸ਼ਨ ਜੋਸ਼ੀ ਨੂੰ ਸਰਬਸੰਮਤੀ ਨਾਲ ਪ੍ਰਧਾਨ ਅਤੇ ਰਣਜੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਤੋਂ ਪਹਿਲਾਂ ਐੱਸਡੀਐੱਮ ਡਾ. ਹਿਮਾਂਸ਼ੂ ਗੁਪਤਾ ਵੱਲੋਂ ਚੁਣੇ ਗਏ ਸਮੂਹ ਕੌਂਸਲਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ, ਜਿਸ ਉਪਰੰਤ ਕੌਂਸਲਰਾਂ ਵਲੋਂ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕੀਤੀ ਗਈ। ਚੋਣ ਉਪਰੰਤ ਐਸ.ਡੀ.ਐਮ ਡਾ. ਹਿਮਾਂਸ਼ੂ ਗੁਪਤਾ ਅਤੇ ਈ.ਓ ਅਮਰਿੰਦਰ ਸਿੰਘ ਨੇ ਚੁਣੇ ਗਏ ਅਹੁਦੇਦਾਰਾਂ ਸਮੇਤ ਸਮੂਹ ਕੌਂਸਲਰਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਸ਼ਹਿਰ ਦੀ ਬੇਹਤਰੀ ਲਈ ਕੰਮ ਕਰਨ ਲਈ ਪਰੇਰਿਤ ਕੀਤਾ।

ਰਾਏਕੋਟ ਨਗਰ ਕੌਂਸਲ ਦੀ ਪ੍ਰਧਾਨਗੀ ਦੀ ਚੋਣ ਮੌਕੇ ਕਰੋਨਾ ਨਿਯਮਾਂ ਨੂੰ ਦਰਕਿਨਾਰ ਕਰਦੇ ਹੋਏ ਸ਼ਹਿਰ ਵਾਸੀਆਂ ਦੀ ਭਾਰੀ ਭੀੜ ਜੁੜੀ ਹੋਈ ਸੀ। ਨਗਰ ਕੌਂਸਲ ਦੇ ਅਹਾਤੇ ਵਿੱਚ ਟੈਂਟ ਲਗਾ ਕੇ ਮਹਿਮਾਨਾਂ ਦੇ ਚਾਹ ਪਾਣੀ ਦਾ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਸਥਾਨਕ ਐਸ.ਡੀ.ਐਮ. ਡਾ. ਹਿਮਾਂਸ਼ੂ ਗੁਪਤਾ, ਕਾਰਜ ਸਾਧਕ ਅਫਸਰ ਅਮਰਿੰਦਰ ਸਿੰਘ, ਥਾਣਾ ਸਿਟੀ ਦੇ ਮੁਖੀ ਪਰਵਿੰਦਰ ਸਿੰਘ ਦੀ ਹਾਜ਼ਰੀ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਸ਼ਹਿਰੀ ਹਾਜ਼ਰ ਸਨ ਤੇ ਕਰੋਨਾ ਨਿਯਮਾਂ ਸਬੰਧੀ ਕਿਸੇ ਵੀ ਹਦਾਇਤ ਦਾ ਪਾਲਣ ਨਹੀਂ ਕੀਤਾ ਗਿਆ ਤੇ ਵੱਡੀ ਗਿਣਤੀ ਵਿੱਚ ਲੋਕ ਮਾਸਕ ਤੋਂ ਬਿਨਾਂ ਹੀ ਘੁੰਮ ਰਹੇ ਸਨ। ਇਸ ਸਬੰਧੀ ਐੱਸਡੀਐੱਮ ਨਾਲ ਵਾਰ-ਵਾਰ ਸੰਪਰਕ ਕਰਨ ’ਤੇ ਨਹੀਂ ਹੋ ਸਕਿਆ ਤੇ ਥਾਣਾ ਮੁਖੀ ਪਰਵਿੰਦਰ ਸਿੰਘ ਨੇ ਕਿਹਾ ਕਿ ਕੋਈ ਲੋਕ ਆ ਰਹੇ ਸਨ ਤੇ ਜਾ ਰਹੇ ਸਨ ਤੇ ਸਿਹਤ ਵਿਭਾਗ ਦੀ ਟੀਮ ਹਾਜ਼ਰ ਸੀ ਲੋਕਾਂ ਨੂੰ ਮਾਸਕ ਵੰਡੇ ਜਾ ਰਹੇ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All