ਪੱਤਰ ਪ੍ਰੇਰਕ
ਮਾਛੀਵਾੜਾ, 21 ਅਗਸਤ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਵੇਲੇ ਪੰਜਾਬ ਦੇ ਕਿਸਾਨਾਂ ਨਾਲ ਬਹੁਤ ਵੱਡੇ ਵਾਅਦੇ ਕਰ ਕੇ ਸੱਤਾ ਹਾਸਲ ਕੀਤੀ ਸੀ ਜੋ ਸਰਕਾਰ ਦੇ ਸਾਢੇ ਚਾਰ ਸਾਲ ਬੀਤਣ ’ਤੇ ਵੀ ਵਫ਼ਾ ਨਹੀਂ ਹੋਏ। ਲੱਖੋਵਾਲ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਖੇਤੀ ਕਮਿਸ਼ਨ ਦੀ ਰਿਪੋਰਟ ਅਨੁਸਾਰ ਹੀ ਗੰਨੇ ਦੇ ਭਾਅ ’ਚ ਵਾਧੇ ਦੀ ਮੰਗ ਕਰ ਰਿਹਾ ਹੈ ਜਦੋਂਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਗੰਨੇ ਦਾ ਭਾਅ 800 ਰੁਪਏ ਪ੍ਰਤੀ ਕੁਇੰਟਲ ਬਣਦਾ ਹੈ। ਲੱਖੋਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗੰਨੇ ਦਾ ਭਾਅ 400 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ।