ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਜ਼ਦੂਰ ਵੱਲੋਂ ਖ਼ੁਦਕੁਸ਼ੀ

ਇੱਥੋਂ ਨੇੜਲੇ ਪਿੰਡ ਊਰਨਾ ਵਿੱਚ ਇੱਕ ਕਿਸਾਨ ਦੀ ਮੋਟਰ ’ਤੇ ਉਸ ਦੇ ਖੇਤਾਂ ਵਿੱਚ ਕੰਮ ਕਰਦੇ ਮਜ਼ਦੂਰ ਸ਼ਿਵ ਕੁਮਾਰ ਉਰਫ਼ ਸ਼ੀਪੂ (20) ਵਾਸੀਆਨ ਪਿੰਡ ਨਰਾਇਣਜੋਤ, ਜ਼ਿਲ੍ਹਾ ਸਰਸਵਤੀ (ਯੂ.ਪੀ.) ਨੇ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਕਿਸਾਨ ਮਲਕੀਤ ਸਿੰਘ...
Advertisement

ਇੱਥੋਂ ਨੇੜਲੇ ਪਿੰਡ ਊਰਨਾ ਵਿੱਚ ਇੱਕ ਕਿਸਾਨ ਦੀ ਮੋਟਰ ’ਤੇ ਉਸ ਦੇ ਖੇਤਾਂ ਵਿੱਚ ਕੰਮ ਕਰਦੇ ਮਜ਼ਦੂਰ ਸ਼ਿਵ ਕੁਮਾਰ ਉਰਫ਼ ਸ਼ੀਪੂ (20) ਵਾਸੀਆਨ ਪਿੰਡ ਨਰਾਇਣਜੋਤ, ਜ਼ਿਲ੍ਹਾ ਸਰਸਵਤੀ (ਯੂ.ਪੀ.) ਨੇ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਕਿਸਾਨ ਮਲਕੀਤ ਸਿੰਘ ਨੇ ਦੱਸਿਆ ਕਿ ਉਸਦੇ ਖੇਤਾਂ ਵਿੱਚ ਕੰਮ ਕਰਦਾ ਮਜ਼ਦੂਰ ਸ਼ਿਵ ਕੁਮਾਰ ਪਿਛਲੇ ਕੁਝ ਦਿਨਾਂ ਤੋਂ ਪ੍ਰੇਸ਼ਾਨ ਸੀ। ਅੱਜ ਜਦੋਂ ਉਨ੍ਹਾਂ ਮੋਟਰ ’ਤੇ ਜਾ ਕੇ ਦੇਖਿਆ ਤਾਂ ਉਸ ਨੇ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਹੋਈ ਸੀ। ਘਟਨਾ ਸਬੰਧੀ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਗਿਆ ਜਿਸ ’ਤੇ ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਤੇ ਸਹਾਇਕ ਥਾਣੇਦਾਰ ਸੰਜੀਵ ਕੁਮਾਰ ਮੌਕੇ ’ਤੇ ਪਹੁੰਚ ਗਏ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲੀਸ ਨੂੰ ਬਿਆਨ ਦਰਜ ਕਰਵਾਏ ਕਿ ਸ਼ਿਵ ਕੁਮਾਰ ਕੁਝ ਦਿਨਾਂ ਤੋਂ ਪ੍ਰੇਸ਼ਾਨੀ ਦੀ ਹਾਲਤ ਵਿੱਚ ਸੀ ਜਿਸ ਕਾਰਨ ਉਸਨੇ ਇਹ ਕਦਮ ਚੁੱਕਿਆ। ਸਹਾਇਕ ਥਾਣੇਦਾਰ ਸੰਜੀਵ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਕੋਲੋਂ ਕੋਈ ਸੁਸਾਇਡ ਨੋਟ ਬਰਾਮਦ ਨਹੀਂ ਹੋਇਆ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement
Advertisement
Show comments