DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Suicide Case: ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਸ਼ਹਿਰ ਦੇ ਮਨਜੀਤ ਸਿੰਘ ਨਗਰ ਇਲਾਕੇ ਵਿੱਚ ਪਰਿਵਾਰ ਦੀ ਆਰਥਿਕ ਸਥਿਤੀ ਸੁਧਾਰਨ ਲਈ ਵਿਦੇਸ਼ ਜਾਣ ਵਾਲੇ 33 ਸਾਲਾ ਨੌਜਵਾਨ ਨੇ ਵਤਨ ਵਾਪਸੀ ਤੋਂ ਬਾਅਦ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੁਨੀਲ ਕੁਮਾਰ ਵਜੋਂ...

  • fb
  • twitter
  • whatsapp
  • whatsapp
Advertisement

ਸ਼ਹਿਰ ਦੇ ਮਨਜੀਤ ਸਿੰਘ ਨਗਰ ਇਲਾਕੇ ਵਿੱਚ ਪਰਿਵਾਰ ਦੀ ਆਰਥਿਕ ਸਥਿਤੀ ਸੁਧਾਰਨ ਲਈ ਵਿਦੇਸ਼ ਜਾਣ ਵਾਲੇ 33 ਸਾਲਾ ਨੌਜਵਾਨ ਨੇ ਵਤਨ ਵਾਪਸੀ ਤੋਂ ਬਾਅਦ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੁਨੀਲ ਕੁਮਾਰ ਵਜੋਂ ਹੋਈ ਹੈ। ਉਹ ਕੁਝ ਸਮਾਂ ਪਹਿਲਾਂ ਹੀ ਮਲੇਸ਼ੀਆ ਤੋਂ ਡਿਪੋਰਟ ਹੋ ਕੇ ਪਰਤਿਆ ਸੀ। ਇਸ ਕਾਰਨ ਪੀੜਤ ਪਰਿਵਾਰ ਸਦਮੇ ਵਿੱਚ ਹੈ। ਸੂਚਨਾ ਮਿਲਦਿਆਂ ਹੀ ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ।

ਜਾਂਚ ਅਧਿਕਾਰੀ ਏ ਐੱਸ ਆਈ ਪ੍ਰੇਮ ਚੰਦ ਨੇ ਦੱਸਿਆ ਕਿ ਸੁਨੀਲ ਕੁਮਾਰ ਕੁਝ ਮਹੀਨੇ ਪਹਿਲਾਂ ਹੀ ਮਲੇਸ਼ੀਆ ਤੋਂ ਡਿਪੋਰਟ ਹੋ ਕੇ ਭਾਰਤ ਆਇਆ ਸੀ। ਲੱਖਾਂ ਰੁਪਏ ਬਰਬਾਦ ਹੋਣ ਅਤੇ ਸੁਨਹਿਰੀ ਭਵਿੱਖ ਦੇ ਸੁਫਨੇ ਟੁੱਟਣ ਕਾਰਨ ਉਹ ਮਾਨਸਿਕ ਪ੍ਰੇਸ਼ਾਨੀ ਦਾ ਸ਼ਿਕਾਰ ਹੋ ਗਿਆ ਸੀ।

Advertisement

ਮ੍ਰਿਤਕ ਦੇ ਭਰਾ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਵੀਰਵਾਰ ਦੀ ਰਾਤ ਸੁਨੀਲ ਆਪਣੇ ਕਮਰੇ ਵਿੱਚ ਸੌਣ ਲਈ ਗਿਆ ਸੀ ਅਤੇ ਉਸ ਨੇ ਅੰਦਰੋਂ ਕੁੰਡੀ ਲਾ ਲਈ ਸੀ। ਸ਼ੁੱਕਰਵਾਰ ਸਵੇਰੇ ਜਦੋਂ ਕਾਫ਼ੀ ਦੇਰ ਤੱਕ ਉਹ ਕਮਰੇ ਤੋਂ ਬਾਹਰ ਨਾ ਆਇਆ ਅਤੇ ਨਾ ਹੀ ਅੰਦਰੋਂ ਕੋਈ ਆਵਾਜ਼ ਆਈ ਤਾਂ ਪਰਿਵਾਰ ਦੀ ਚਿੰਤਾ ਵਧ ਗਈ। ਪਰਿਵਾਰਕ ਮੈਂਬਰਾਂ ਨੇ ਜਦੋਂ ਕਮਰੇ ਦਾ ਦਰਵਾਜ਼ਾ ਤੋੜਿਆ ਤਾਂ ਅੰਦਰ ਛੱਤ ਵਾਲੇ ਪੱਖੇ ਨਾਲ ਸੁਨੀਲ ਦੀ ਲਾਸ਼ ਲਟਕ ਰਹੀ ਸੀ।

Advertisement

Advertisement
×