ਸੁਖਬੀਰ ਤੇ ਹਰਸਿਮਰਤ ਮੁੜ ਚੋਣ ਲੜਨ: ਬੈਂਸ

ਸੁਖਬੀਰ ਤੇ ਹਰਸਿਮਰਤ ਮੁੜ ਚੋਣ ਲੜਨ: ਬੈਂਸ

ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕਰਦੇ ਹੋਏ ਸਿਮਰਜੀਤ ਸਿੰਘ ਬੈਂਸ।

ਗੁਰਿੰਦਰ ਸਿੰਘ/ਸਤਵਿੰਦਰ ਸਿੰਘ ਬਸਰਾ
ਲੁਧਿਆਣਾ, 27 ਸਤੰਬਰ

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੂੰ ਮੈਂਬਰ ਪਾਰਲੀਮੈਂਟ ਦੀ ਸੀਟ ਤੋਂ ਅਸਤੀਫ਼ਾ ਦੇ ਕੇ ਦੁਬਾਰਾ ਚੋਣ ਲੜਨੀ ਚਾਹੀਦੀ ਹੈ ਕਿਉਂਕਿ 2019 ਵਿੱਚ ਮੋਦੀ ਲਹਿਰ ਕਰਕੇ ਇਨ੍ਹਾਂ ਨੂੰ ਜਿੱਤ ਪ੍ਰਾਪਤ ਹੋਈ ਸੀ। ਊਹ ਅੱਜ ਵਿਧਾਨ ਸਭਾ ਹਲਕਾ ਪੱਛਮੀ ਵਿੱਚ ਇੱਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ, ਜਿਸ ਵਿੱਚ ਉਨ੍ਹਾਂ ਲੋਕ ਇਨਸਾਫ਼ ਪਾਰਟੀ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ।

ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੂੰ ਚਾਹੀਦਾ ਹੈ ਕਿ ਉਹ ਇਸ ਔਖੀ ਘੜੀ ਵੇਲੇ ਪੰਜਾਬ ਨਾਲ ਖੜਨ ਅਤੇ ਇਕੱਠੇ ਹੋ ਕੇ ਪੰਜਾਬ ਦੇ ਲੋਕਾਂ ਦੀ ਨਬਜ਼ ਨੂੰ ਪਛਾਣਦਿਆ ਨਰਿੰਦਰ ਮੋਦੀ ਨਾਲ ਗੱਲ ਕਰਕੇ ਕਿਸਾਨ ਅਤੇ ਮਜ਼ਦੂਰ ਮਾਰੂ ਕਾਨੂੰਨ ਨੂੰ ਵਾਪਸ ਕਰਵਾਉਣ। ਉਨ੍ਹਾਂ ਕਿਹਾ ਕਿ ਜੇ ਪੰਜਾਬ ਦੀ ਅਸਲੀ ਤਸਵੀਰ ਜੋ ਬਾਦਲ ਪਰਿਵਾਰ ਨੇ ਆਪਣੀਆਂ ਸੁਖ ਸਹੂਲਤਾਂ ਕਰਕੇ ਭਾਜਪਾ ਹਾਈਕਮਾਨ ਤੱਕ ਨਹੀਂ ਸੀ ਪਹੁੰਚਾਈ ਹੁਣ ਉਹ ਪਹੁੰਚਾਉਣ ਅਤੇ ਕਿਸਾਨਾਂ ਦਾ ਦਰਦ ਕੇਂਦਰ ਸਰਕਾਰ ਅੱਗੇ ਰੱਖਣ। ਸਿਮਰਜੀਤ ਬੈਂਸ ਨੇ ਕਿਹਾ ਕਿ ਜੋ ਬੀਤੇ ਸਮੇਂ ਵਿੱਚ ਹਰਿਆਣਾ ਅੰਦਰ ਬਾਦਲ ਪਰਿਵਾਰ ਦੇ ਨਜ਼ਦੀਕੀ ਚੌਟਾਲਾ ਪਰਿਵਾਰ ਨਾਲ ਹੋਇਆ ਸੀ ਉਹੀ ਕੁਝ ਹੁਣ ਆਉਣ ਵਾਲੇ ਸਮੇਂ ਵਿੱਚ ਬਾਦਲ ਪਰਿਵਾਰ ਨਾਲ ਵੀ ਹੋਣ ਵਾਲਾ ਹੈ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਾਦਲ ਅਕਾਲੀ ਦਲ ਦਾ ਭੋਗ ਪੈ ਜਾਵੇਗਾ। ਇਸ ਮੌਕੇ ਬੈਂਸ ਨੇ ਨਵੇਂ-ਨਿਯੁਕਤ ਹੋਏ ਵਾਰਡ 70 ਤੋਂ ਪ੍ਰਧਾਨ ਜਗਦੀਪ ਸਿੰਘ, 71 ਤੋੋਂ ਜਗਤਾਰ ਸਿੰਘ, 73 ਤੋਂ ਕੁਲਦੀਪ ਸਿੰਘ, 74 ਤੋੋਂ ਰੁਪਿੰਦਰ ਸਿੰਘ ਬਰਾੜ, 77 ਤੋਂ ਗੁਰਮੀਤ ਸਿੰਘ, 78 ਤੋਂ ਗੁਰਦੀਪ ਸਿੰਘ, 81 ਤੋਂ ਸਰਬਜੀਤ ਸਿੰਘ ਅਤੇ 82 ਤੋੋਂ ਪੰਕਜ ਸ਼ਰਮਾ ਨੂੰ ਨਿਯੁਕਤੀ ਪੱਤਰ ਦੇਕੇ ਸਨਮਾਨਿਆ। ਇਸ ਮੌਕੇ ਬਲਵਿੰਦਰ ਸਿੰਘ ਗਰੇਵਾਲ, ਬਲਦੇਵ ਸਿੰਘ ਗਰੇਵਾਲ, ਗੁਰਮੀਤ ਸਿੰਘ ਹੈਬੋਵਾਲ, ਗੁਰਦੀਪ ਸਿੰਘ ਟੋਨੀ, ਰਣਬੀਰ ਸਿੰਘ ਬੇਦੀ, ਤਲਵਿੰਦਰ ਸਿੰਘ ਤੇ ਰੁਪਿੰਦਰ ਸਿੰਘ ਬਰਾੜ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All